ਮਸ਼ਹੂਰ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਦਾ ਦਿਹਾਂਤ ਹੋ ਗਿਆ ਹੈ। ਦਿਲ ਦਾ ਦੌਰਾ ਪੈਣ ਕਾਰਨ ਪਦਮ ਵਿਭੂਸ਼ਣ (Padma Vibhushan) ਨਾਲ ਸਨਮਾਨਿਤ 83 ਸਾਲਾ ਬਿਰਜੂ ਮਹਾਰਾਜ ਨੇ ਐਤਵਾਰ ਰਾਤ ਨੂੰ ਆਖਰੀ ਸਾਹ ਲਿਆ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪੋਤੇ ਸਵਰਾਂਸ਼ ਮਿਸ਼ਰਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ। ਬਿਰਜੂ ਮਹਾਰਾਜ ਦਾ ਅੰਤਿਮ ਸੰਸਕਾਰ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨਘਾਟ ‘ਚ ਕੀਤਾ ਜਾਵੇਗਾ।

ਕਾਂਗਰਸ ਨੂੰ ਪਾਈ ਵੋਟ ਭਾਜਪਾ ਨੂੰ ਹੋਵੇਗੀ ਟ੍ਰਾਂਸਫਰ! AAP ਨੂੰ ਰੋਕਣ ਦੀ ਇੰਝ ਰਚੀ ਜਾ ਰਹੀ ਹੈ ਸਾਜਿਸ਼

ਬਿਰਜੂ ਮਹਾਰਾਜ ਦੀ ਤਸਵੀਰ ਪੋਸਟ ਕਰਦੇ ਹੋਏ ਉਨ੍ਹਾਂ ਦੇ ਪੋਤੇ ਸਵਰਾਂਸ਼ ਮਿਸ਼ਰਾ ਨੇ ਲਿਖਿਆ, ‘ਬਹੁਤ ਹੀ ਦੁੱਖ ਨਾਲ ਇਹ ਸੂਚਿਤ ਕੀਤਾ ਜਾ ਰਿਹਾ ਹੈ ਕਿ ਸਾਡੇ ਪਰਿਵਾਰ ਦੇ ਸਭ ਤੋਂ ਪਿਆਰੇ ਮੈਂਬਰ ਦਾ ਦੁਖਦਾਈ ਅਤੇ ਅਚਾਨਕ ਦਿਹਾਂਤ ਹੋ ਗਿਆ ਹੈ।

ਲਖਨਊ ਘਰਾਣੇ ਨਾਲ ਸਬੰਧਤ ਬਿਰਜੂ ਮਹਾਰਾਜ ਦਾ ਜਨਮ 4 ਫਰਵਰੀ 1938 ਨੂੰ ਲਖਨਊ ਵਿੱਚ ਹੋਇਆ ਸੀ। ਉਨ੍ਹਾਂ ਦਾ ਅਸਲੀ ਨਾਂ ਪੰਡਿਤ ਬ੍ਰਿਜਮੋਹਨ ਮਿਸ਼ਰਾ ਸੀ।  ਕੱਥਕ ਡਾਂਸਰ ਹੋਣ ਦੇ ਨਾਲ-ਨਾਲ ਉਹ ਕਲਾਸੀਕਲ ਗਾਇਕ ਵੀ ਸੀ। ਬਿਰਜੂ ਮਹਾਰਾਜ ਦੇ ਪਿਤਾ ਅਤੇ ਗੁਰੂ ਅਚਨ ਮਹਾਰਾਜ, ਚਾਚਾ ਸ਼ੰਭੂ ਮਹਾਰਾਜ ਅਤੇ ਲੱਛੂ ਮਹਾਰਾਜ ਵੀ ਪ੍ਰਸਿੱਧ ਕਥਕ ਡਾਂਸਰ ਸਨ। ਬਿਰਜੂ ਮਹਾਰਾਜ ਨੇ ਦੇਵਦਾਸ, ਡੇਢ ਇਸ਼ਕੀਆ, ਉਮਰਾਓ ਜਾਨ ਅਤੇ ਬਾਜੀ ਰਾਓ ਮਸਤਾਨੀ ਵਰਗੀਆਂ ਫਿਲਮਾਂ ਲਈ ਡਾਂਸ ਦੀ ਕੋਰੀਓਗ੍ਰਾਫੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਤਿਆਜੀਤ ਰਾਏ ਦੀ ਫਿਲਮ ‘ਸ਼ਤਰੰਜ ਕੇ ਖਿਲਾੜੀ’ ‘ਚ ਵੀ ਸੰਗੀਤ ਦਿੱਤਾ ਸੀ।

ਸਿੱਧੂ ਤੇ ਚੰਨੀ ਰਗੜ ਕੇ ਰੱਖਤੇ ਇਸ ਅਕਾਲੀ ਆਗੂ ਨੇ, ਬਿਕਰਮ ਮਜੀਠੀਆ ਦੇ ਚਿੱਟਾ ਵੇਚਣ ‘ਤੇ ਦਿੱਤਾ ਵੱਡਾ ਬਿਆਨ

ਗਾਇਕ ਅਦਨਾਨ ਸਾਮੀ ਨੇ ਵੀ ਸੋਸ਼ਲ ਮੀਡੀਆ ਪੋਸਟ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਅਦਨਾਨ ਸਾਮੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- ਮਹਾਨ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਦੇ ਦਿਹਾਂਤ ਦੀ ਖ਼ਬਰ ਤੋਂ ਮੈਂ ਬਹੁਤ ਦੁਖੀ ਹਾਂ। ਅੱਜ ਅਸੀਂ ਕਲਾ ਦੇ ਖੇਤਰ ਵਿੱਚ ਇੱਕ ਵਿਲੱਖਣ ਸੰਸਥਾ ਗੁਆ ਦਿੱਤੀ। ਉਨ੍ਹਾਂ ਨੇ ਆਪਣੀ ਪ੍ਰਤਿਭਾ ਨਾਲ ਕਈ ਪੀੜ੍ਹੀਆਂ ਨੂੰ ਪ੍ਰਭਾਵਿਤ ਕੀਤਾ ਹੈ।

LEAVE A REPLY

Please enter your comment!
Please enter your name here