ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ED ਨੇ ਲਿਆ ਹਿਰਾਸਤ ‘ਚ

0
50

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਭ ਤੋਂ ਵੱਡੀ ਕਾਰਵਾਈ ਕਰਦੇ ਹੋਏ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਹਿਰਾਸਤ ‘ਚ ਲੈ ਲਿਆ ਹੈ। ਈਡੀ ਨੇ ਦੇਸ਼ਮੁਖ ਨੂੰ 100 ਕਰੋੜ ਰੁਪਏ ਦੀ ਵਸੂਲੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸੋਮਵਾਰ ਨੂੰ ਅਨਿਲ ਦੇਸ਼ਮੁੱਖ ਕਰੀਬ 12 ਵਜੇ ਈਡੀ ਦਫ਼ਤਰ ਪਹੁੰਚੇ। ਇਸ ਦੌਰਾਨ ਏਜੰਸੀ ਨੇ ਉਸ ਤੋਂ ਕਰੀਬ 13 ਘੰਟੇ ਪੁੱਛਗਿੱਛ ਕੀਤੀ। ਫਿਰ ਦੁਪਹਿਰ ਕਰੀਬ 1.30 ਵਜੇ ਈਡੀ ਨੇ ਉਸ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ।

ਈਡੀ ਅਨੁਸਾਰ ਦੇਸ਼ਮੁਖ ਸਵਾਲਾਂ ਦੇ ਜਵਾਬ ਦੇਣ ਵਿੱਚ ਦੇਰੀ ਕਰ ਰਹੇ ਸਨ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰਨ ਦਾ ਫੈਸਲਾ ਕੀਤਾ ਗਿਆ। ਅਨਿਲ ਦੇਸ਼ਮੁਖ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਈਡੀ ਉਸ ਦੀ ਹਿਰਾਸਤ ਦੀ ਮੰਗ ਕਰੇਗੀ। ਜਾਣਕਾਰੀ ਲਈ ਦੱਸ ਦੇਈਏ ਕਿ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਨੇ ਦੇਸ਼ਮੁਖ ‘ਤੇ ਗ੍ਰਹਿ ਮੰਤਰੀ ਹੁੰਦਿਆਂ ਸਕੱਤਰ ਵਾਜੇ ਦੇ ਜ਼ਰੀਏ 100 ਕਰੋੜ ਰੁਪਏ ਦੀ ਵਸੂਲੀ ਕਰਨ ਦਾ ਦੋਸ਼ ਲਗਾਇਆ ਸੀ।

 

LEAVE A REPLY

Please enter your comment!
Please enter your name here