ਮਹਿੰਗਾਈ ‘ਚ ਦਿਨੋ- ਦਿਨ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਨਾਲ ਆਮ ਵਿਅਕਤੀ ‘ਤੇ ਮਹਿੰਗਾਈ ਬੋਝ ਵੀ ਦਿਨ ਪ੍ਰਤੀ ਦਿਨ ਵਧ ਰਿਹਾ ਹੈ। ਇੱਕ ਵਾਰ ਫਿਰ CNG ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਦਿੱਲੀ ‘ਚ CNG ਦੀਆਂ ਕੀਮਤਾਂ ‘ਚ ਪ੍ਰਤੀ ਕਿਲੋ 2 ਰੁਪਏ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ ਸੀਐਨਜੀ ਦੀਆਂ ਵਧੀਆਂ ਕੀਮਤਾਂ 21 ਮਈ ਤੋਂ ਲਾਗੂ ਹੋਣਗੀਆਂ।
ਦਿੱਲੀ ਵਿੱਚ 6 ਦਿਨਾਂ ਦੇ ਅੰਦਰ ਦੂਜੀ ਵਾਰ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 15 ਮਈ ਨੂੰ ਦਿੱਲੀ-ਐਨਸੀਆਰ ਵਿੱਚ ਸੀਐਨਜੀ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਸੀ। ਦਿੱਲੀ ‘ਚ ਇਕ ਕਿਲੋ CNG ਲਈ ਗਾਹਕਾਂ ਨੂੰ 75.61 ਰੁਪਏ ਦੇਣੇ ਪੈਣਗੇ।
ਗੁਰੂਗ੍ਰਾਮ ਵਿੱਚ ਕੀਮਤ 83.94
ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ, ਨੋਇਡਾ ਅਤੇ ਗ੍ਰੇਟਰ ਨੋਇਡਾ ਵਿੱਚ ਵੀ ਸੀਐਨਜੀ ਦੀ ਕੀਮਤ ਵਿੱਚ 2 ਰੁਪਏ ਦਾ ਵਾਧਾ ਹੋਇਆ ਹੈ। ਇਸ ਤੋਂ ਬਾਅਦ ਇਨ੍ਹਾਂ ਸ਼ਹਿਰਾਂ ਵਿੱਚ ਸੀਐਮਜੀ ਪ੍ਰਤੀ ਕਿਲੋਗ੍ਰਾਮ ਦੀ ਕੀਮਤ ਹੁਣ 78.17 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਗੁਰੂਗ੍ਰਾਮ ਵਿੱਚ ਰਹਿਣ ਵਾਲਿਆਂ ਨੂੰ ਇੱਕ ਕਿਲੋ ਸੀਐਨਜੀ ਲਈ 83.94 ਰੁਪਏ ਦੇਣੇ ਹੋਣਗੇ।