ਜੰਮੂ ਨੈਸ਼ਨਲ ਰੋਡ ‘ਤੇ ਦੇਰ ਰਾਤ ਇੱਕ ਭਿਆਨਕ ਹਾਦਸਾ ਹੋ ਗਿਆ। ਦਰਅਸਲ ਸੁਜਾਨਪੁਰ ਦੇ ਪੁਲ ਨੰਬਰ-3 ‘ਤੇ ਸ਼ਰਧਾਲੂਆਂ ਨਾਲ ਭਰੀ ਇਕ ਮਹਿੰਦਰਾ ਕਾਰ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 9 ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਕਾਰ ‘ਚ ਸਵਾਰ ਕਰੀਬ 11 ਲੋਕ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ। ਇਹ ਸਾਰੇ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਫਿਲਹਾਲ ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।