ਪੰਜਾਬ ਸਰਕਾਰ ਨੇ ਵਿਵਾਦਤ ਪੁਸਤਕਾਂ ਦੇ ਮਾਮਲੇ ‘ਚ ਵੱਡਾ ਐਕਸ਼ਨ ਲਿਆ ਹੈ। ਮੁੱਖਮੰਤਰੀ ਦੇ ਨਿਰਦੇਸ਼ਾਂ ‘ਤੇ ਵੱਡੀ ਕਾਰਵਾਈ ਹੋਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਪੁਸਤਕਾਂ ਦੇ ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ ਦਰਜ ਕਰ ਲਿਆ ਗਿਆ ਹੈ।
ਮੁੱਖ ਮੰਤਰੀ ਦੇ ਹੁਕਮਾਂ ਪਿੱਛੋਂ ਬਾਰ੍ਹਵੀਂ ਸ਼੍ਰੇਣੀ ਦੀ ਇਤਿਹਾਸ ਦੀ ਪੁਸਤਕ ‘ਚ ਸਿੱਖ ਇਤਿਹਾਸ ਨੂੰ ਤਰੋੜ-ਮਰੋੜ ਕੇ ਪੇਸ਼ ਕਰਨ ਵਾਲੇ ਲੇਖਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਦੱਸ ਦਈਏ ਕਿ ਸਿੱਖ ਇਤਿਹਾਸ ਨੂੰ ਤਰੋੜ-ਮਰੋੜ ਕੇ ਪੇਸ਼ ਕਰਨ ਵਾਲੇ ਲੇਖਕਾਂ ਖ਼ਿਲਾਫ਼ ਪੁਲਿਸ ਕਾਰਵਾਈ ਲਈ ਸਿੱਖ ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਪਿਛਲੇ 93 ਦਿਨਾਂ ਤੋਂ ਸਿੱਖਿਆ ਬੋਰਡ ਦੇ ਗੇਟਾਂ ਅੱਗੇ ਪੱਕਾ ਧਰਨਾ ਲਗਾ ਕੇ ਬੈਠੇ ਹਨ। ਬਲਦੇਵ ਸਿੰਘ ਸਿਰਸਾ ਦੇ ਸੰਘਰਸ਼ ਨੂੰ ਅੱਜ ਉਸ ਸਮੇਂ ਸਫਲਤਾ ਮਿਲੀ ਜਦੋਂ ਮੁਹਾਲੀ ਪੁਲਿਸ ਵੱਲੋਂ ਉਨ੍ਹਾਂ ਦੀ ਸ਼ਿਕਾਇਤ ‘ਤੇ ਤਿੰਨ ਲੇਖ਼ਕਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ।