ਪੰਜਾਬ ਦੇ 128 ਅਧਿਆਪਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਸਿਟੀ ਗੁਰਦਾਸਪੁਰ ਵਿੱਚ 128 ਅਧਿਆਪਕਾਂ ਦੇ ਨਾਮਾਂ ਸਮੇਤ ਮਾਮਲਾ ਦਰਜ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਕੱਢੀਆਂ ਗਈਆਂ ਅਧਿਆਪਕਾਂ ਦੀਆਂ ਅਸਾਮੀਆਂ ਵਿੱਚ ਇਨ੍ਹਾਂ ਅਧਿਆਪਕਾਂ ਵੱਲੋਂ ਜਾਅਲੀ ਤਜਰਬਾ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ ਆਦਿ ਪੇਸ਼ ਕਰਕੇ ਨੌਕਰੀ ਪ੍ਰਾਪਤ ਕਰਨ ਨੂੰ ਲੈ ਕੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵੱਖ ਵੱਖ ਕਮੇਟੀਆਂ ਬਣਾ ਕੇ ਜਾਂਚ ਕਰਾਉਣ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ।