ਕਹਿਰ ਦੀ ਗਰਮੀ ਦਾ ਸਾਹਮਣਾ ਕਰ ਰਹੇ ਉੱਤਰੀ, ਪੱਛਮੀ ਅਤੇ ਪੂਰਬੀ ਭਾਰਤ ਦੇ ਲੋਕਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਮੌਸਮ ਦੀ ਤਬਦੀਲੀ ਕਾਰਨ ਇਨ੍ਹਾਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਅਗਲੇ ਪੰਜ ਦਿਨਾਂ ਤਕ ਉਨ੍ਹਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮੌਸਮ ਵਿਭਾਗ ਨੇ ਕਿਹਾ ਕਿ ਰਾਜਸਥਾਨ, ਪੰਜਾਬ, ਦਿੱਲੀ ਤੇ ਹਰਿਆਣਾ ਦੇ ਸਭ ਤੋਂ ਵੱਧ ਤਾਪਮਾਨ ‘ਚ ਦੋ ਤੋਂ ਪੰਜ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਸਦੇ ਨਾਲ ਹੀ ਪਟਿਆਲਾ ਸ਼ਹਿਰ ਦੀ ਗੱਲ ਕੀਤੀ ਜਾਵੇ ਤਾਂ ਅੱਜ ਪਟਿਆਲਾ ‘ਚ ਮੀਂਹ ਪੈ ਰਿਹਾ ਹੈ। ਜਿਸ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਅੱਜ ਰਾਹਤ ਮਿਲੀ ਹੈ। ਪਟਿਆਲਾ ‘ਚ ਮੀਂਹ ਪੈਣ ਨਾਲ ਲੋਕਾਂ ਨੂੰ ਕੁੱਝ ਦਿਨ ਲਈ ਗਰਮੀ ਤੋਂ ਰਾਹਤ ਮਿਲ ਗਈ ਹੈ।








