ਪੰਜਾਬ ਨੂੰ ਅੱਜ ਭਗਵੰਤ ਮਾਨ ਦੇ ਰੂਪ ਵਿੱਚ ਨਵਾਂ ਮੁੱਖ ਮੰਤਰੀ ਮਿਲਣ ਵਾਲਾ ਹੈ। ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ (Bhagwant Mann) ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕ ਸਮਾਗਮ ਲਈ ਪੁਖਤਾ ਤਿਆਰੀਆਂ ਹਨ। ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣਗੇ।
ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਭਗਵੰਤ ਮਾਨ ਸਵੇਰੇ ਮੋਹਾਲੀ ਵਿਖੇ ਆਪਣੇ ਘਰ ਵਿੱਚ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਖਟਕੜ ਕਲਾਂ ਵਿਖੇ ਰਵਾਨਗੀ ਤੋਂ ਪਹਿਲਾਂ ਪੰਜਾਬ ਵਾਸੀਆਂ ਦੇ ਨਾਂਅ ਇੱਕ ਟਵੀਟ ਵੀ ਕੀਤਾ।
ਮਾਨ ਨੇ ਟਵੀਟ ਵਿੱਚ ਕਿਹਾ, ”ਸੂਰਜ ਦੀ ਸੁਨਿਹਰੀ ਕਿਰਨ ਅੱਜ ਇੱਕ ਨਵੀਂ ਸਵੇਰ ਲੈ ਕੇ ਆਈ ਹੈ। ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ।”
ਉਨ੍ਹਾਂ ਅੱਗੇ ਕਿਹਾ, ”ਸ਼ਹੀਦ ਭਗਤ ਸਿੰਘ ਜੀ ਦੀ ਸੋਚ ‘ਤੇ ਪਹਿਰਾ ਦੇਣ ਲਈ ਉਹਨਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਰਿਹਾ ਹਾਂ।”
ਸੂਰਜ ਦੀ ਸੁਨਿਹਰੀ ਕਿਰਨ ਅੱਜ ਇੱਕ ਨਵੀਂ ਸਵੇਰ ਲੈ ਕੇ ਆਈ ਹੈ। ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ।
ਸ਼ਹੀਦ ਭਗਤ ਸਿੰਘ ਜੀ ਦੀ ਸੋਚ ‘ਤੇ ਪਹਿਰਾ ਦੇਣ ਲਈ ਉਹਨਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਰਿਹਾ ਹਾਂ।
— Bhagwant Mann (@BhagwantMann) March 16, 2022
ਪ੍ਰਾਪਤ ਜਾਣਕਾਰੀ ਅਨੁਸਾਰ ਭਗਵੰਤ ਮਾਨ ਮੁਹਾਲੀ ਏਅਰਪੋਰਟ ਪਹੁੰਚ ਗਏ ਹਨ। ਇੱਥੋਂ ਉਹ ਅਰਵਿੰਦ ਕੇਜਰੀਵਾਲ ਦੇ ਨਾਲ ਖਟਕੜ ਕਲਾਂ ਪਹੁੰਚਣਗੇ। ਜਿੱਥੇ ਉਹ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।