ਮੁਹਾਲੀ ‘ਚ ਹੋਇਆ ਐਨਕਾਊਂਟਰ, ਇੱਕ ਗੈਂਗਸਟਰ ਨੂੰ ਲੱਗੀ ਗੋਲੀ

0
96

ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ‘ਤੇ ਸ਼ਿਕੰਜ਼ਾ ਕੱਸਦੀ ਨਜ਼ਰ ਆ ਰਹੀ ਹੈ। ਇੱਕ ਤੋਂ ਬਾਅਦ ਇੱਕ ਐਨਕਾਊਂਟਰ ਹੋ ਰਿਹਾ ਹੈ। ਮੁਹਾਲੀ ਵਿਚ ਮੁੜ ਐਨਕਾਊਂਟਰ ਹੋਇਆ ਹੈ। ਖਰੜ ਦੇ ਦਾਊਂਮਾਜਰਾ ਨੇੜੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ।

ਮੁਹਾਲੀ ਜ਼ਿਲ੍ਹੇ ਦੀ ਸੀਆਈਏ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਮੁਲਜ਼ਮ ਦੇ ਗੋਲੀ ਲੱਗੀ ਹੈ। ਹਾਲ ਹੀ ਵਿੱਚ ਕੁਰਾਲੀ ਵਿੱਚ ਇੱਕ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਆਂ ਚਲਾ ਕੇ ਮੁਲਜ਼ਮ ਫਰਾਰ ਹੋਏ ਸਨ।

ਇਹ ਗੈਂਗਸਟਰ ਵਿਦੇਸ਼ ਵਿੱਚ ਬੈਠੇ ਪ੍ਰਿੰਸ ਚੌਹਾਨ ਦੇ ਸਾਥੀ ਦੱਸੇ ਜਾ ਰਹੇ ਹਨ। ਮੁਲਜ਼ਮਾਂ ਨੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ ਸੀ ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ।

LEAVE A REPLY

Please enter your comment!
Please enter your name here