ਮੁਹਾਲੀ ਜ਼ਿਲ੍ਹੇ ਵਿੱਚ ਸਿਲੰਡਰ ਫੱਟਣ ਕਾਰਨ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਟੀੜਾ ਵਿੱਚ ਕੈਟਰਿੰਗ ਦੇ ਗੁਦਾਮ ਵਿੱਚ ਸਿਲੰਡਰ ਫੱਟ ਗਿਆ। ਸਿਲੰਡਰ ਫੱਟਣ ਕਾਰਨ ਗੁਦਾਮ ਦੀ ਛੱਡ ਡਿੱਗ ਗਈ। ਇਸ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ ਜਦੋਂ ਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।