ਮੁੰਬਈ ਦੇ ਤਾਰਦੇਓ ਇਲਾਕੇ ਦੀ ਇੱਕ ਬਹੁ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਨਾਲ ਅਫਰਾ-ਤਫਰੀ ਮਚ ਗਈ। ਹਾਦਸੇ ‘ਚ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 3 ਲੋਕ ਗੰਭੀਰ ਜ਼ਖਮੀ ਹਨ।
ਇਸ ਦੇ ਨਾਲ ਹੀ 15 ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 24 ਗੱਡੀਆਂ ਅੱਗ ‘ਤੇ ਕਾਬੂ ਪਾਉਣ ਲਈ ਮੌਕੇ ‘ਤੇ ਪਹੁੰਚ ਗਈਆਂ।
ਇਸ ਤੋਂ ਇਲਾਵਾ 5 ਐਂਬੂਲੈਂਸ ਵੀ ਮੌਕੇ ‘ਤੇ ਮੌਜੂਦ ਹਨ। ਫਾਇਰ ਫਾਈਟਰਜ਼ ਲਗਾਤਾਰ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਸਵੇਰੇ ਸਾਢੇ ਸੱਤ ਵਜੇ ਅੱਗ ਲੱਗੀ, ਜਿਸ ਇਮਾਰਤ ਵਿੱਚ ਅੱਗ ਲੱਗੀ ਹੈ, ਉਹ 20 ਮੰਜ਼ਿਲਾ ਹੈ। ਉੱਥੇ ਹੀ ਘਟਨਾ ਬਾਰੇ ਪਤਾ ਲੱਗਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਅਤੇ ਰਾਹਤ ਦਾ ਕੰਮ ਤੇਜ਼ੀ ਨਾਲ ਜਾਰੀ ਹੈ।