ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਗੁਰਦੁਆਰਾ ਰਾਮਸਰ ਤੋਂ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਹੋਇਆ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ‘ਤੇ ਸੇਵਾ ਨਿਭਾ ਰਹੇ ਹਨ। ਇਸ ਦੇ ਨਾਲ ਹੀ ਲੱਖਾਂ ਦੀ ਗਿਣਤੀ ‘ਚ ਪਹੁੰਚੀ ਸੰਗਤ ਨਗਰ ਕੀਰਤਨ ਦੀ ਸ਼ੋਭਾ ‘ਚ ਵਾਧਾ ਕਰ ਰਹੀ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਵਾਹਿਗੁਰੂ ਜੀ ਸਾਰਿਆਂ ‘ਤੇ ਮਿਹਰ ਭਰਿਆ ਹੱਥ ਬਣਾਈ ਰੱਖਣ।
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਵਾਹਿਗੁਰੂ ਜੀ ਸਾਰਿਆਂ ‘ਤੇ ਮਿਹਰ ਭਰਿਆ ਹੱਥ ਬਣਾਈ ਰੱਖਣ।
…
Congratulations to all on the pious occasion of First Prakash Purb of Sri Guru Granth Sahib Ji. pic.twitter.com/TRIcdrk2Aw— Capt.Amarinder Singh (@capt_amarinder) September 7, 2021