ਚੰਡੀਗੜ੍ਹ : ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰੈਸ ਕਾਨਫਰੰਸ ਕਰ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖਮੰਤਰੀ ਚੰਨੀ ਨੇ ਐਲਾਨ ਕੀਤਾ ਹੈ ਕਿ 2 ਕਿਲੋਵਾਟ ਤੱਕ ਦੇ ਕੁਨੈਕਸ਼ਨ ਵਾਲੇ ਖਪਤਕਾਰਾਂ ਜਿਨ੍ਹਾਂ ਵੀ ਪੁਰਾਣਾ ਬਿਲ ਹੋਵੇਗਾ ਉਹ ਸਰਕਾਰ ਭਰੇਗੀ ਪਰ ਆਉਣ ਵਾਲੇ ਬਿੱਲਾਂ ਨੂੰ ਲੋਕਾਂ ਨੂੰ ਆਪਣੇ ਆਪ ਹੀ ਭਰਨਾ ਹੋਵੇਗਾ। ਇੰਨਾ ਹੀ ਨਹੀਂ, ਕੱਟੇ ਗਏ ਬਿਜਲੀ ਕੁਨੈਕਸ਼ਨ ਵੀ ਦੁਬਾਰਾ ਬਹਾਲ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਇੱਕ ਕਮੇਟੀ ਦਾ ਗਠਨ ਕਰ ਦਿੱਤਾ ਜਾਵੇਗਾ, ਜੋ ਇਸ ‘ਤੇ ਕੰਮ ਕਰੇਗੀ।
ਉਨ੍ਹਾਂ ਨੇ ਕਿਹਾ ਕਿ ਲੋਕਾਂ ਲਈ ਬਿਜਲੀ ਬਿਲ ਇੱਕ ਵੱਡੀ ਸਮੱਸਿਆ ਹੈ। ਮੈਂ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਤੋਂ ਫੀਡਬੈਕ ਲੈ ਰਿਹਾ ਹਾਂ। ਕਈ ਲੋਕਾਂ ਦੇ ਬਿਜਲੀ ਬਿਲ ਨਹੀਂ ਭਰਨ ਦੇ ਕਾਰਨ ਕੁਨੈਕਸ਼ਨ ਕੱਟ ਦਿੱਤੇ ਗਏ ਹਨ, ਜਿਸ ਕਾਰਨ ਸਰਕਾਰ ਨੇ ਇਹ ਫੈਸਲਾ ਲਿਆ ਹੈ। ਉਇਸ ਦੇ ਨਾਲ ਹੀ ਜਿਨ੍ਹਾਂ ਦੇ ਕੁਨੈਕਸ਼ਨ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਨਾ ਹੋਣ ਕਾਰਨ ਕੱਟੇ ਗਏ ਸਨ, ਉਨ੍ਹਾਂ ਦੇ ਮੀਟਰ ਦੁਬਾਰਾ ਲਗਾਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਅਗਲੀ ਮੀਟਿੰਗ ਵਿੱਚ ਬਿਜਲੀ ਨੂੰ ਸਸਤਾ ਬਣਾਉਣ ਬਾਰੇ ਚਰਚਾ ਕਰਾਂਗੇ।