ਮੁੱਖ ਮੰਤਰੀ ਚੰਨੀ ਨੇ ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਕਿਹਾ – ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ

0
73

ਚੰਡੀਗੜ੍ਹ: ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਵਚਨਬੱਧਤਾ `ਤੇ ਖਰਾ ਉਤਰਦਿਆਂ ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਅੱਜ ਇੱਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Randeep Singh Nabha ਦੇ ਨਾਲ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤੀ ਦੇ ਪੱਤਰ ਸੌਂਪੇ।

ਕਿਸਾਨਾਂ ਨੂੰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ Channi ਨੇ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਹਰ ਸੰਭਵ ਕਦਮ ਚੁੱਕੇਗੀ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ Boota Singh, Manish Kumar, Amritpal Kaur,Manpreet Kaur, Kamalpreet Singh, Nirmal Singh, Gurwinder Kaur,Bakshish Singh, Narinder Singh, Dikhsa ਅਤੇ Gagandeep Kaur ਸ਼ਾਮਲ ਸਨ।

LEAVE A REPLY

Please enter your comment!
Please enter your name here