ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ?

0
48

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੰਤਰੀਆਂ ਨੂੰ ਮਹਿਕਮੇ ਵੰਡ ਦਿੱਤੇ ਹਨ। ਸਭ ਤੋਂ ਅਹਿਮ ਗ੍ਰਹਿ ਮੰਤਰਾਲਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਜੀਲੈਂਸ ਦਾ ਮਹਿਕਮਾ ਆਪਣੇ ਕੋਲ ਰੱਖਿਆ ਹੈ। ਰਾਜਾ ਵੜਿੰਗ ਨੂੰ ਟਰਾਂਸਪੋਰਟ ਮਹਿਕਮਾ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਰਾਜ ਕੁਮਾਰ ਵੇਰਕਾ ਨੂੰ ਸਮਾਜਿਕ ਨਿਆਂ ਤੇ ਅਨੁਸੂਚਿਤ ਮਹਿਕਮਾ, ਓਪੀ ਸੋਨੀ ਨੂੰ ਸਿਹਤ ਵਿਭਾਗ ਮਿਲਿਆ ਹੈ। ਆਈਟੀ ਕਾਮਰਸ ਤੇ ਇੰਡਸਟਰੀ ਵਿਭਾਗ ਗੁਰਕੀਰਤ ਕੋਟਲੀ ਨੂੰ ਦਿੱਤਾ ਗਿਆ ਹੈ। ਪਰਗਟ ਸਿੰਘ ਨੂੰ ਸਿੱਖਿਆ ਤੇ ਖੇਡਾਂ, ਰਾਣਾ ਗੁਰਜੀਤ ਸਿੰਘ ਨੂੰ ਤਕਨੀਕੀ ਸਿੱਖਿਆ ਮਹਿਕਮਾ ਦਿੱਤਾ ਗਿਆ ਹੈ।

ਦੱਸ ਦਈਏ ਕਿ ਡੀਜੀਪੀ ਤੋਂ ਬਾਅਦ ਨਵੇਂ ਐਡਵੋਕੇਟ ਜਨਰਲ (ਏਜੀ) ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਡੀਜੀਪੀ ਦਿਨਕਰ ਗੁਪਤਾ ਦੇ ਛੁੱਟੀ ‘ਤੇ ਜਾਣ ਤੋਂ ਬਾਅਦ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਉਨ੍ਹਾਂ ਦੀ ਥਾਂ ਡੀਜੀਪੀ ਬਣਾਉਣ ਦੀ ਚੰਗਿਆੜੀ ਅਜੇ ਸੁਲਗ ਹੀ ਰਹੀ ਸੀ ਕਿ 5 ਦਿਨ ਦੀ ਸਖ਼ਤ ਮਿਹਨਤ ਤੋਂ ਬਾਅਦ ਐਡਵੋਕੇਟ ਜਨਰਲ ਦੀ ਨਿਯੁਕਤੀ ਨੇ ਚਰਨਜੀਤ ਚੰਨੀ ਦੀ ਸਰਕਾਰ ਨੂੰ ਸਵਾਲਾਂ ਦੇ ਕਟਹਿਰੇ ‘ਚ ਖੜ੍ਹਾ ਕਰ ਦਿੱਤਾ ਹੈ। ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਹੋਏ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਦੇ ਵਕੀਲ ਅਮਰਪ੍ਰੀਤ ਸਿੰਘ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ।

ਇਸ ਨੂੰ ਲੈ ਕੇ ਵਿਰੋਧੀ ਧਿਰ ਨੇ ਹੰਗਾਮਾ ਖੜ੍ਹਾ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਹੁਣ ਸਿੱਖਾਂ ਨੂੰ ਬੇਅਦਬੀ ਮਾਮਲੇ ‘ਚ ਨਿਆਂ ਦੀ ਉਮੀਦ ਛੱਡ ਦੇਣੀ ਚਾਹੀਦੀ ਹੈ। ਹਾਲਾਂਕਿ ਦਿਓਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਬੇਅਦਬੀ ਮਾਮਲਿਆਂ ਨਾਲ ਕੋਈ ਲੈਣਾ-ਦੇਣਾ ਨਹੀਂ। ਉਹ ਕਾਨੂੰਨ-ਵਿਵਸਥਾ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ ‘ਚ ਸਿਰਫਡ ਇੱਕ ਪੁਲਿਸ ਅਧਿਕਾਰੀ ਦੇ ਵਕੀਲ ਰਹੇ ਹਨ, ਜਿਸ ਦਾ ਹੁਣ ਨਿਬੇੜਾ ਹੋ ਚੁੱਕਾ ਹੈ।

LEAVE A REPLY

Please enter your comment!
Please enter your name here