ਮੁੱਖ ਮੰਤਰੀ ਨੇ ਸੂਬੇ ਦੀਆਂ 457 ਰਜਿਸਟਰਡ ਗਊਸ਼ਾਲਾਵਾਂ ਨੂੰ 23 ਕਰੋੜ ਰੁਪਏ ਦੇ ਚੈੱਕ ਸੌਂਪੇ

0
59

‘ਗਊਧਨ’ ਦੀ ਸੁਚੱਜੀ ਸੰਭਾਲ ਲਈ ਪੰਜਾਬ ਗਊ ਸੇਵਾ ਕਮਿਸ਼ਨ ਦੀ ਕੀਤੀ ਸ਼ਲਾਘਾ

ਚੰਡੀਗੜ੍ਹ: ਗਊਸ਼ਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਅਤੇ ਕੀਮਤੀ ‘ਗਊਧਨ’ ਦੀ ਸੰਭਾਲ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਅੱਜ ਸੂਬੇ ਦੀਆਂ 457 ਰਜਿਸਟਰਡ ਗਊਸ਼ਾਲਾਵਾਂ ਨੂੰ 5-5 ਲੱਖ ਰੁਪਏ (ਕੁੱਲ 23 ਕਰੋੜ ਰੁਪਏ) ਦੇ ਚੈੱਕ ਸੌਂਪਣ ਤੋਂ ਇਲਾਵਾ ਇਨ੍ਹਾਂ ਗਊਸ਼ਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਇਸ ਮੌਕੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਬਿਹਤਰ ਢੰਗ ਨਾਲ ‘ਗਊਧਨ’ ਦੇ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ। ਜਿਨ੍ਹਾਂ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ।

ਇਸ ਗੱਲ ਨੂੰ ਦੁਹਰਾਉਂਦਿਆਂ ਕਿ ਗਊਸ਼ਾਲਾਵਾਂ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ, ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਗਊਸ਼ਾਲਾਵਾਂ ਨੂੰ ਹਮੇਸ਼ਾ ਸਾਫ਼-ਸੁਥਰਾ ਰੱਖਿਆ ਜਾਣਾ ਚਾਹੀਦਾ ਹੈ। Channi ਨੇ ਕਿਹਾ, “ਸੜਕਾਂ ‘ਤੇ ਕੋਈ ਵੀ ਅਵਾਰਾ ਗਊ ਨਹੀਂ ਹੋਣੀ ਚਾਹੀਦੀ। ਜੇਕਰ ਕੋਈ ਗਊਧਨ ਸੜਕਾਂ ‘ਤੇ ਹੈ ਤਾਂ ਉਸ ਨੂੰ ਗਊਸ਼ਾਲਾਵਾਂ ਦੀ ਦੇਖ-ਰੇਖ ਹੇਠ ਲਿਆਂਦਾ ਜਾਵੇ।” ਉਹਨਾਂ ਅੱਗੇ ਕਿਹਾ ਕਿ ਇਸ ਨਾਲ ਹਾਦਸਿਆਂ ਦੀ ਗਿਣਤੀ ਵੀ ਘਟੇਗੀ। ਉਨ੍ਹਾਂ ਨੇ ‘ਗਊਮਾਤਾ’ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਪੰਜਾਬ ਗਊ ਸੇਵਾ ਕਮਿਸ਼ਨ ਦੇ ਨਾਲ-ਨਾਲ ਵੱਖ-ਵੱਖ ਗਊਸ਼ਾਲਾ ਪ੍ਰਬੰਧਕ ਕਮੇਟੀਆਂ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਲੋਕ ਨਿਰਮਾਣ ਮੰਤਰੀ Vijay Inder Singla ਨੇ ਕਿਹਾ ਕਿ ਗਊ ਸੇਵਾ ਪੂਜਾ ਦਾ ਇਕ ਉਤਮ ਰੂਪ ਹੈ ਅਤੇ ਉਨ੍ਹਾਂ ਨੇ ਗਊਧਨ ਦੀ ਸੁਚੱਜੀ ਦੇਖ-ਭਾਲ ਲਈ ਵੱਖ-ਵੱਖ ਗਊਸ਼ਾਲਾ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਬਿਜਲੀ ਦੇ ਬਿੱਲਾਂ ਨੂੰ ਘਟਾਉਣ ਲਈ ਗਊਸ਼ਾਲਾਵਾਂ ਵਿੱਚ ਸੋਲਰ ਪੈਨਲਾਂ ਦੀ ਵਰਤੋਂ ਕਰਨ ਦੀ ਵੀ ਵਕਾਲਤ ਕੀਤੀ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ Bharat Bhushan Ashu ਨੇ ਕਿਹਾ ਕਿ ਸਿਰਫ਼ ਮੁੱਖ ਮੰਤਰੀ Charanjit Singh Channi ਨੇ ਹੀ ਗਊਸ਼ਾਲਾਵਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਚਿੰਤਾ ਪ੍ਰਗਟਾਈ ਹੈ ਅਤੇ ਉਹਨਾਂ ਨੇ ‘ਗਊਧਨ’ ਲਈ ਅਥਾਹ ਸਤਿਕਾਰ ਦਿਖਾਇਆ ਹੈ।

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ Sachin Sharma ਨੇ ਦੱਸਿਆ ਕਿ ਕਮਿਸ਼ਨ ਵੱਲੋਂ ਹੁਣ ਤੱਕ 150 ‘ਗਊ ਭਲਾਈ’ ਕੈਂਪ ਲਗਾਏ ਜਾ ਚੁੱਕੇ ਹਨ ਤਾਂ ਜੋ ਗਊਮਾਤਾ ਦੀ ਸਿਹਤ ਅਤੇ ਸਫਾਈ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਗਊਸ਼ਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ Ravneet Kaur ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ Ravi Bhagat ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here