‘ਮੋਦੀ ਸਰਕਾਰ ਦਾ ਕਿਸਾਨਾਂ ਦੇ ਮੁਲਜ਼ਮਾਂ ਨੂੰ ਪਨਾਹ ਦੇਣ ਵਿੱਚ ਵੱਡਾ ਯੋਗਦਾਨ’

0
50

ਸੰਗਰੂਰ : ਮੋਦੀ ਸਰਕਾਰ ਕਿਸਾਨਾਂ ‘ਤੇ ਜ਼ੁਲਮ ਢਾਉਣ ਲਈ ਜ਼ਿੰਮੇਵਾਰ ਮੁਲਜ਼ਮਾਂ ਨੂੰ ਪਨਾਹ ਦੇਣ ਵਿੱਚ ਵੱਡਾ ਯੋਗਦਾਨ ਪਾ ਰਹੀ ਹੈ ਜੋ ਸਾਬਤ ਕਰਦਾ ਹੈ ਕਿ ਬੀਜੇਪੀ ਸਰਕਾਰ ਸ਼ਰੇਆਮ ਕਿਸਾਨਾਂ ਦੇ ਵਿਰੁੱਧ ਚੱਲ ਰਹੀ ਹੈ। ਇ੍ਹਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ। ਸ਼੍ਰੀ ਸਿੰਗਲਾ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਫੋਰੈਂਸਿਕ ਸਾਇੰਸ ਦੀ ਰਿਪੋਰਟ ਦੇ ਹਵਾਲੇ ਤੋਂ ਪੁਸ਼ਟੀ ਹੋਈ ਹੈ ਕਿ 3 ਅਕਤੂਬਰ ਨੂੰ ਲਖੀਮਪੁਰ ਖੀਰੀ ਹਿੰਸਾ ਦੌਰਾਨ ਤਿੰਨ ਹਥਿਆਰਾਂ ‘ਚੋਂ ਗੋਲੀ ਚੱਲਣ ਦੇ ਸਬੂਤ ਮਿਲੇ ਹਨ।

ਇਸ ਘਟਨਾਂ ਦੇ ਮੁੱਖ ਮੁਲਜ਼ਮ ਤੇ ਮੰਤਰੀ ਦੇ ਆਸ਼ੀਸ਼ ਮਿਸ਼ਰਾ ਤੇ ਇਕ ਹੋਰ ਮੁਲਜ਼ਮ ਅੰਕਿਤ ਦਾਸ ਦੀ ਲਾਇਸੈਂਸੀ ਬੰਦੂਕ ਤੋਂ ਗੋਲੀਆਂ ਚੱਲੀਆਂ ਸਨ। ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਫੋਰੈਸਿਕ ਰਿਪੋਰਟ ਤੋਂ ਵੱਡਾ ਸਬੂਤ ਕੀ ਹੋਵੇਗਾ ਕਿ ਕਾਤਲ ਬੀਜੇਪੀ ਦੇ ਆਗੂ ਹਨ। ਉਨ੍ਹਾਂ ਸਖ਼ਤ ਸ਼ਬਦਾਂ ‘ਚ ਚਿਤਾਵਨੀ ਦਿੱਤੀ ਕਿ ਆਸ਼ੀਸ਼ ਮਿਸ਼ਰਾ ਦੇ ਪਿਤਾ ਅਜੈ ਮਿਸ਼ਰਾ ਨੂੰ ਤੁਰੰਤ ਗ੍ਰਹਿ ਵਿਭਾਗ ਦੇ ਮੰਤਰਾਲੇ ਤੋਂ ਲਾਂਭੇ ਕਰ ਦੇਣਾ ਚਾਹੀਦਾ ਹੈ। ਸ਼੍ਰੀ ਸਿੰਗਲਾ ਨੇ ਕਿਹਾ ਕਿ ਦੇਸ਼ ਦੇ ਕਿਸਾਨ ਲੰਮੇ ਸਮੇਂ ਤੋਂ ਰਾਜਧਾਨੀ ਦੀਆਂ ਸੜਕਾਂ ‘ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ।

ਵੱਡੀ ਗਿਣਤੀ ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ ਪਰ ਮੋਦੀ ਸਰਕਾਰ ਨੂੰ ਅੰਨ ਦਾਤੇ ਦਾ ਕੋਈ ਫਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਤੇ ਹਿੰਸਕ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ‘ਤੇ ਸਵਾਲੀਆ ਚਿੰਨ੍ਹ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪਣਾ ਹੰਕਾਰ ਤਿਆਗਣਾ ਚਾਹੀਦਾ ਹੈ। ਸ਼੍ਰੀ ਸਿੰਗਲਾ ਨੇ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਨਾਲ ਖੜ੍ਹੇ ਹਨ ਅਤੇ ਜੇਕਰ ਕਿਸਾਨਾਂ ਨੂੰ ਇਨਸਾਫ਼ ਨਾਂ ਮਿਲਿਆ ਤਾਂ ਉਹ ਲਖੀਮਪੁਰ ਖੀਰੀ ਪਹੁੰਚ ਕੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਨਗੇ।

LEAVE A REPLY

Please enter your comment!
Please enter your name here