ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ ਹੈ ਕਿਉਂਕਿ ਮੋਦੀ ਸਰਕਾਰ ਸਿੱਖਾਂ ਦੇ ਧਾਰਮਿਕ ਅਸਥਾਨਾਂ 4 ਤਖ਼ਤਾਂ ਨੂੰ ਜੋੜਨ ਵਾਲੀ ਟਰੇਨ ਸ਼ੁਰੂ ਕਰਨ ਜਾ ਰਹੀ ਹੈ। ਸਿੱਖਾਂ ਦੇ ਧਾਰਮਿਕ ਅਸਥਾਨਾਂ ਨੂੰ ਜੋੜਨ ਵਾਲੀ ਟਰੇਨ ਸ਼ੁਰੂ ਕਰਨ ਦੀ ਯੋਜਨਾ ’ਤੇ ਪੀਐੱਮ ਨਰਿੰਦਰ ਮੋਦੀ ਦੀ ਆਰ. ਪੀ. ਸਿੰਘ ਨੇ ਤਾਰੀਫ ਕੀਤੀ।
Proud of Our PM @narendramodi ji.
Train connecting 4 Takhts ( religious places of Sikhs) across India to begin soon. Starting from Sri Anandpur Sahib.— R P Singh: National Spokesperson BJP (@rpsinghkhalsa) September 10, 2021
ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ’ਤੇ ਟਵੀਟ ਕੀਤਾ ਕਿ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ’ਤੇ ਮਾਣ ਹੈ। ਭਾਰਤ ’ਚ 4 ਤਖ਼ਤਾਂ (ਸਿੱਖਾਂ ਦੇ ਧਾਰਮਿਕ ਅਸਥਾਨਾਂ) ਨੂੰ ਜੋੜਨ ਵਾਲੀ ਟਰੇਨ ਜਲਦ ਹੀ ਸ਼ੁਰੂ ਹੋਵੇਗੀ। ਇਹ ਟਰੇਨ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ।