ਯੂਕਰੇਨ ‘ਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਹਰਜੋਤ ਸਿੰਘ ਦੀ ਅੱਜ ਹੋਵੇਗੀ ਵਤਨ ਵਾਪਸੀ: ਕੇਂਦਰੀ ਮੰਤਰੀ ਜਨਰਲ ਵੀਕੇ ਸਿੰਘ

0
110

ਯੂਕਰੇਨ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਦਿੱਲੀ ਦੇ ਛੱਤਰਪੁਰ ਐਕਸਟੈਨਸ਼ਨ ਦਾ ਰਹਿਣ ਵਾਲਾ ਹਰਜੋਤ ਸਿੰਘ ਅੱਜ ਦਿੱਲੀ ਪਹੁੰਚੇਗਾ। ਕੇਂਦਰੀ ਮੰਤਰੀ ਜਨਰਲ ਵੀਕੇ ਸਿੰਘ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਹਰਜੋਤ ਸਿੰਘ ਉਹ ਭਾਰਤੀ ਹੈ ਜਿਸ ਨੂੰ ਕੀਵ ‘ਚ ਜੰਗ ਦੌਰਾਨ ਗੋਲੀ ਲੱਗ ਗਈ ਸੀ। ਉਨ੍ਹਾਂ ਨੇ ਲਿਖਿਆ ਕਿ ਹਰਜੋਤ ਸੋਮਵਾਰ ਨੂੰ ਸਾਡੇ ਨਾਲ ਭਾਰਤ ਪਹੁੰਚ ਰਿਹਾ ਹੈ। ਉਮੀਦ ਹੈ ਕਿ ਉਹ ਜਲਦੀ ਠੀਕ ਹੋ ਜਾਵੇਗਾ।’

ਯੂਕਰੇਨ ‘ਤੇ ਰੂਸੀ ਹਮਲੇ ਤੋਂ ਬਾਅਦ ਚਲਾਏ ਜਾ ਰਹੇ ਆਪਰੇਸ਼ਨ ਗੰਗਾ ਤਹਿਤ ਹੁਣ ਤਕ 15,920 ਭਾਰਤੀਆਂ ਨੂੰ 76 ਉਡਾਣਾਂ ਰਾਹੀਂ ਵਾਪਸ ਲਿਆਂਦਾ ਜਾ ਚੁੱਕਾ ਹੈ। ਹੁਣ ਤਕ ਭਾਰਤੀ ਹਵਾਈ ਸੈਨਾ ਦੇ 10 ਜਹਾਜ਼ ਵੀ ਉਡਾਣ ਭਰ ਚੁੱਕੇ ਹਨ ਅਤੇ ਉਨ੍ਹਾਂ ਨੇ 26 ਟਨ ਰਾਹਤ ਸਮੱਗਰੀ ਪਹੁੰਚਾਈ ਹੈ। ਹੰਗਰੀ ਸਥਿਤ ਭਾਰਤੀ ਦੂਤਾਵਾਸ ਨੇ ਦੱਸਿਆ ਕਿ ਭਾਰਤੀਆਂ ਨੂੰ ਕੱਢਣ ਦਾ ਆਪ੍ਰੇਸ਼ਨ ਖਤਮ ਹੋਣ ਵਾਲਾ ਹੈ ਕਿਉਂਕਿ ਇਸ ਆਪਰੇਸ਼ਨ ਦਾ ਆਖਰੀ ਪੜਾਅ ਸ਼ੁਰੂ ਹੋ ਰਿਹਾ ਹੈ।

ਰੂਸੀ ਹਮਲੇ ਤੋਂ ਬਾਅਦ ਯੂਕਰੇਨ ਨੇ ਆਪਣਾ ਹਵਾਈ ਖੇਤਰ ਨਾਗਰਿਕ ਉਡਾਣਾਂ ਲਈ ਬੰਦ ਕਰ ਦਿੱਤਾ ਸੀ। ਉਦੋਂ ਤੋਂ ਉਥੇ ਫਸੇ ਭਾਰਤੀ ਗੁਆਂਢੀ ਦੇਸ਼ਾਂ ਰੋਮਾਨੀਆ, ਪੋਲੈਂਡ, ਹੰਗਰੀ, ਸਲੋਵਾਕੀਆ ਤੇ ਮੋਲਡੋਵਾ ਪਹੁੰਚ ਰਹੇ ਹਨ ਅਤੇ ਉਥੋਂ ਵਾਪਸ ਲਿਆ ਰਹੇ ਹਨ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਐਤਵਾਰ ਨੂੰ 11 ਵਿਸ਼ੇਸ਼ ਉਡਾਣਾਂ ਰਾਹੀਂ 2,135 ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ। ਸੋਮਵਾਰ ਨੂੰ ਅੱਠ ਵਿਸ਼ੇਸ਼ ਉਡਾਣਾਂ ਸੰਚਾਲਿਤ ਹੋਣ ਦੀ ਸੰਭਾਵਨਾ ਹੈ, ਜਿਸ ਨਾਲ 1,500 ਤੋਂ ਵੱਧ ਭਾਰਤੀਆਂ ਨੂੰ ਵਾਪਸ ਲਿਆਂਦਾ ਜਾਵੇਗਾ।

LEAVE A REPLY

Please enter your comment!
Please enter your name here