ਯੂਕ੍ਰੇਨ ‘ਚ ਫਸੇ ਭਾਰਤੀਆਂ ਨੂੰ ਜਲਦ ਵਾਪਸ ਲਿਆਏ ਕੇਂਦਰ ਸਰਕਾਰ, ਮਦਦ ਕਰੇਗੀ ਦਿੱਲੀ ਸਰਕਾਰ: ਅਰਵਿੰਦ ਕੇਜਰੀਵਾਲ

0
76

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਯੂਕ੍ਰੇਨ ‘ਚ ਫਸੇ ਸਾਰੇ ਭਾਰਤੀਆਂ ਨੂੰ ਹਰ ਸੰਭਵ ਮਦਦ ਦਿੰਦੇ ਹੋਏ ਜਲਦ ਤੋਂ ਜਲਦ ਵਤਨ ਲਿਆਉਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,”ਯੂਕ੍ਰੇਨ ‘ਚ ਵਿਗੜੇ ਹਾਲਾਤਾਂ ਦਰਮਿਆਨ ਭਾਰਤੀ ਵਿਦਿਆਰਥੀਆਂ ਸਮੇਤ ਹੋਰ ਭਾਰਤੀ ਵੀ ਮੁਸ਼ਕਲ ਸਥਿਤੀਆਂ ਦਾ ਸਾਹਮਣਾ ਕਰ ਰਹੇ ਹਨ। ਭਾਰਤ ਸਰਕਾਰ ਨੂੰ ਅਪੀਲ ਹੈ ਕਿ ਯੂਕ੍ਰੇਨ ‘ਚ ਫਸੇ ਸਾਰੇ ਭਾਰਤੀਆਂ ਨੂੰ ਹਰ ਸੰਭਵ ਮਦਦ ਦਿੰਦੇ ਹੋਏ ਜਲਦ ਤੋਂ ਜਲਦ ਭਾਰਤ ਲਿਆਉਣ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਹਰ ਤਰ੍ਹਾਂ ਦੇ ਸਹਿਯੋਗ ਲਈ ਕੇਂਦਰ ਸਰਕਾਰ ਨਾਲ ਖੜ੍ਹੀ ਹੈ।

 

ਯੂਕ੍ਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੇ ਕੰਮ ‘ਚ ਤੇਜ਼ੀ ਲਈ ਕੇਂਦਰ ਸਰਕਾਰ ਨੇ ਆਪਰੇਸ਼ਨ ਗੰਗਾ ‘ਚ ਹਵਾਈ ਫ਼ੌਜ ਦੇ ਆਵਾਜਾਈ ਜਹਾਜ਼ਾਂ ਨੂੰ ਸ਼ਾਮਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਸਰਕਾਰ ਨੇ ਸੋਮਵਾਰ ਨੂੰ ਇਕ ਮਹੱਤਵਪੂਰਨ ਫ਼ੈਸਲੇ ‘ਚ ਆਪਣੇ ਚਾਰ ਮੰਤਰੀਆਂ ਨੂੰ ਯੂਕ੍ਰੇਨ ਨਾਲ ਲੱਗਦੇ ਗੁਆਂਢੀ ਦੇਸ਼ਾਂ ‘ਚ ਭੇਜਣ ਦਾ ਫ਼ੈਸਲਾ ਲਿਆ ਸੀ। ਇਸ ਦਾ ਮਕਸਦ ਸੜਕ ਮਾਰਗ ਤੋਂ ਯੂਕ੍ਰੇਨ ਤੋਂ ਗੁਆਂਢੀਆਂ ਦੇਸ਼ਾਂ ‘ਚ ਪਹੁੰਚਣ ਵਾਲੇ ਵਿਦਿਆਰਥੀਆਂ ਨੂੰ ਆਸਾਨ ਅਤੇ ਸੁਰੱਖਿਅਤ ਤਰੀਕੇ ਨਾਲ ਵਤਨ ਲਿਆਉਣਾ ਹੈ।

ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ ਕਿ ਯੂਕਰੇਨ ਤੇ ਰੂਸ ਜੰਗ ਵਿਚਾਲੇ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਖਾਰਕੀਵ ‘ਚ ਇਸ ਵਿਦਿਆਰਥੀ ਦੀ ਮੌਤ ਹੋਈ ਹੈ। ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਲਿਖਿਆ,‘ਡੂੰਘੇ ਦੁੱਖ ਨਾਲ ਅਸੀਂ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕੀਵ ਵਿੱਚ ਗੋਲੀਬਾਰੀ ਵਿੱਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਮੰਤਰਾਲਾ ਉਸ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਅਸੀਂ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦੇ ਹਾਂ।

 

LEAVE A REPLY

Please enter your comment!
Please enter your name here