ਲਖਨਊ : ਕੋਰੋਨਾ ਦੀ ਹੌਲੀ ਰਫ਼ਤਾਰ ਤੋਂ ਬਾਅਦ ਯੋਗੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਯੂਪੀ ਵਿੱਚ ਸਾਰੇ ਸਕੂਲ ਅਤੇ ਕਾਲਜ ਖੁੱਲ੍ਹਣ ਜਾ ਰਹੇ ਹਨ। ਸੀਐਮ ਯੋਗੀ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਸੀਐਮ ਯੋਗੀ ਨੇ ਕਿਹਾ ਕਿ ਬਿਹਤਰ ਪ੍ਰਬੰਧਨ ਦੇ ਬਲ ‘ਤੇ ਕੋਰੋਨਾ ਦੀ ਤੀਜੀ ਲਹਿਰ ‘ਤੇ ਕਾਬੂ ਪਾਇਆ ਗਿਆ ਹੈ। ਹਾਲਾਂਕਿ ਸਕੂਲ ਖੁੱਲ੍ਹਣ ਤੋਂ ਬਾਅਦ ਵੀ ਕੋਵਿਡ ਪ੍ਰੋਟੋਕੋਲ ਦੀ ਪੂਰੀ ਤਰ੍ਹਾਂ ਪਾਲਣਾ ਕਰਨਾ ਲਾਜ਼ਮੀ ਹੋਵੇਗਾ।
ਕੇਂਦਰ ਸਰਕਾਰ ਵੱਲੋਂ ਪਹਿਲਾਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਪ੍ਰਬੰਧਕ ਬੱਚਿਆਂ ਨੂੰ ਸਕੂਲ ਆਉਣ ਲਈ ਮਜਬੂਰ ਨਹੀਂ ਕਰ ਸਕਦੇ ਸਨ, ਇਸ ਲਈ ਮਾਪਿਆਂ ਦੀ ਸਹਿਮਤੀ ਲੈਣੀ ਪੈਂਦੀ ਸੀ, ਪਰ ਕੇਂਦਰ ਸਰਕਾਰ ਵੱਲੋਂ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਵਿੱਚ ਇਸ ਮਜਬੂਰੀ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹਾਲਾਂਕਿ ਸਕੂਲ ਖੁੱਲ੍ਹਣ ‘ਤੇ ਕੋਵਿਡ ਪ੍ਰੋਟੋਕੋਲ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਪਵੇਗੀ।