ਪੰਜਾਬ ਸਰਕਾਰ ਨੇ ਪੰਜਾਬ ਰਾਜ ਯੋਜਨਾ ਬੋਰਡ ਨੂੰ ਭੰਗ ਕਰ ਦਿੱਤਾ ਹੈ। ਇਸ ਸਮੇਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ  ਇਸ ਬੋਰਡ ਦੀ ਉਪ ਚੇਅਰਪਰਸਨ ਸੀ। ਉਨ੍ਹਾਂ ਦੀ ਨਿਯੁਕਤੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਦੀ ਸੀ, ਜੋ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੁੱਖ ਮੰਤਰੀ ਸੀ। ਹੁਣ ਮਾਨ ਸਰਕਾਰ ਨੇ ਰਾਜਪਾਲ ਤੋਂ ਮਨਜ਼ੂਰੀ ਮਿਲਦੇ ਹੀ ਸੂਬਾਈ ਬੋਰਡ ਤੇ ਜ਼ਿਲ੍ਹਾ ਯੋਜਨਾ ਬੋਰਡਾਂ ਨੂੰ ਭੰਗ ਕਰ ਦਿੱਤਾ ਹੈ।

ਦਰਅਸਲ ਆਮ ਤੌਰ ‘ਤੇ ਜਦੋਂ ਸਰਕਾਰ ਬਦਲਦੀ ਹੈ ਤਾਂ ਸਾਰੇ ਸਿਆਸੀ ਅਹੁਦਿਆਂ ਦੇ ਚੇਅਰਮੈਨ ਤੇ ਉਪ ਚੇਅਰਮੈਨ ਅਸਤੀਫ਼ੇ ਦੇ ਦਿੰਦੇ ਹਨ, ਪਰ ਯੋਜਨਾ ਬੋਰਡ ਵਿੱਚ ਅਜਿਹਾ ਨਹੀਂ ਹੋਇਆ ਸੀ। ਇਸ ਲਈ ਹੁਣ ਪੰਜਾਬ ਸਰਕਾਰ ਨੇ ਇਸ ਨੂੰ ਭੰਗ ਕਰਦਿਆਂ ਸਰਕਾਰ ਨੇ ਮੌਜੂਦਾ ਬੋਰਡ ਚੇਅਰਪਰਸਨ ਭੱਠਲ ਨੂੰ ਹਟਾ ਦਿੱਤਾ। ਇਸ ਦੇ ਨਾਲ ਹੀ ਰਜਿੰਦਰ ਗੁਪਤਾ, ਵਾਈਸ ਚੇਅਰਮੈਨ ਤੇ ਮੈਂਬਰ ਭਵਦੀਪ ਸਰਦਾਨਾ, ਭਗਵੰਤ ਸਿੰਘ, ਕੇਵੀਐਸ ਸਿੱਧੂ ਤੇ ਬਲਦੇਵ ਸਿੰਘ ਢਿੱਲੋਂ ਦੀਆਂ ਸੇਵਾਵਾਂ ਖ਼ਤਮ ਹੋ ਗਈਆਂ ਹਨ।

ਸੂਬਾ ਸਰਕਾਰ ਦੇ ਯੋਜਨਾ ਵਿਭਾਗ ਦੇ ਸਕੱਤਰ ਦਲਜੀਤ ਸਿੰਘ ਮਾਂਗਟ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਕੇਂਦਰ ਸਰਕਾਰ ਨੇ ਯੋਜਨਾ ਕਮਿਸ਼ਨ ਨੂੰ ਭੰਗ ਕਰ ਦਿੱਤਾ ਸੀ ਤੇ ਇਸ ਦੀ ਥਾਂ ਨੀਤੀ ਆਯੋਗ ਬਣਾ ਦਿੱਤਾ ਸੀ। ਇਸ ਦੇ ਨਾਲ ਹੀ ਪੰਜਾਬ ਵਿੱਚ ਪਲੈਨਿੰਗ ਬੋਰਡ ਵੀ ਮੌਜੂਦ ਸੀ। ਮਾਨ ਸਰਕਾਰ ਵੱਲੋਂ ਰਾਜਪਾਲ ਦੀ ਸਿਫ਼ਾਰਸ਼ ਨੂੰ ਪ੍ਰਵਾਨ ਕਰਦਿਆਂ ਬੋਰਡ ਨੂੰ ਭੰਗ ਕਰਨ ਦੇ ਹੁਕਮ ਦਿੱਤੇ ਗਏ ਹਨ।

 

 

 

LEAVE A REPLY

Please enter your comment!
Please enter your name here