ਰਵਨੀਤ ਬਿੱਟੂ ਨੇ ਯੂਕਰੇਨ ਤੋਂ ਵਾਪਸ ਆ ਰਹੇ ਵਿਦਿਆਰਥੀਆਂ ਲਈ ਕੇਂਦਰ ਤੋਂ ਕੀਤੀ ਇਹ ਮੰਗ

0
87

ਪੰਜਾਬ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਯੂਕਰੇਨ ਤੋਂ ਭਾਰਤ ਪਰਤਣ ਵਾਲੇ ਵਿਦਿਆਰਥੀਆਂ ਦੇ ਖਰਚੇ ਵਾਪਸ ਕਰਨ ਦੀ ਮੰਗ ਕੀਤੀ ਹੈ। ਸੰਸਦ ਮੈਂਬਰ ਨੇ ਕਿਹਾ ਕਿ ਜਿਹੜੇ ਵਿਦਿਆਰਥੀ ਆਪਣੇ ਖਰਚੇ ‘ਤੇ ਘਰ ਵਾਪਸ ਆਏ ਹਨ, ਕੇਂਦਰ ਸਰਕਾਰ ਨੂੰ ਉਨ੍ਹਾਂ ਨੂੰ ਇਹ ਖਰਚਾ ਵਾਪਸ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਔਖੇ ਹਾਲਾਤਾਂ ਵਿੱਚੋਂ ਨਿਕਲੇ ਹਨ, ਅਜਿਹੇ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ।

ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਪੰਜਾਬ ਦੇ ਕਿਸੇ ਵਿਦਿਆਰਥੀ ਨੂੰ ਕੇਂਦਰ ਤੋਂ ਖਰਚਾ ਨਹੀਂ ਮਿਲਦਾ ਤਾਂ ਇਹ ਕੰਮ ਸੂਬਾ ਸਰਕਾਰ ਨੂੰ ਕਰਨਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਚੰਨੀ ਨੂੰ ਕਿਹਾ ਕਿ ਉਹ ਪੰਜਾਬੀ ਵਿਦਿਆਰਥੀਆਂ ਨੂੰ ਮੁੰਬਈ ਅਤੇ ਦਿੱਲੀ ਦੇ ਹਵਾਈ ਅੱਡਿਆਂ ਤੋਂ ਮੁਫਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ। ਇਸ ਤੋਂ ਇਲਾਵਾ ਉਨ੍ਹਾਂ ਦੇ ਖਰਚੇ ਵੀ ਵਾਪਸ ਕੀਤੇ ਜਾਣ।

ਪੰਜਾਬ ਸਰਕਾਰ ਦੇ ਕੰਟਰੋਲ ਰੂਮ ‘ਤੇ 155 ਕਾਲਾਂ ਆਈਆਂ
ਯੂਕਰੇਨ ‘ਚ ਫਸੇ ਪੰਜਾਬੀ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਜਿਸ ਵਿੱਚ ਹੁਣ ਤੱਕ 155 ਕਾਲਾਂ ਆ ਚੁੱਕੀਆਂ ਹਨ। ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾਰੀ ਨੇ ਕਿਹਾ ਕਿ ਉਨ੍ਹਾਂ ਦੀ ਸੂਚਨਾ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਨੇ ਪ੍ਰਭਾਵਿਤ ਵਿਅਕਤੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 1100 ਅਤੇ +91-172 4111905’ਤੇ ਤੁਰੰਤ ਸੰਪਰਕ ਕਰਨ ਦੀ ਅਪੀਲ ਕੀਤੀ ਹੈ।

 

LEAVE A REPLY

Please enter your comment!
Please enter your name here