ਗਾਜ਼ੀਪੁਰ ਬਾਰਡਰ ਕੋਲ ਦਿੱਲੀ-ਮੇਰਠ ਐਕਸਪ੍ਰੈਸ ਵੇਅ ‘ਤੇ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ। ਅੰਦੋਲਨਕਾਰੀ ਕਿਸਾਨ ਅੱਜ ਪੂਰੀ ਤਰ੍ਹਾਂ ਇਹ ਥਾਂ ਖਾਲੀ ਕਰਕੇ ਆਪਣੇ ਘਰਾਂ ਨੂੰ ਪਰਤ ਰਹੇ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀ ਕਿਸਾਨ ਖੁਸ਼ੀ ਵਿਚ ਝੂਮਦੇ ਨਜ਼ਰ ਆ ਰਹੇ ਹਨ। ਇਸ ਅੰਦੋਲਨ ਦੀ ਅਗਵਾਈ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਿੱਚ ਸ਼ਾਮਲ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ, ‘ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਇਸ ਅੰਦੋਲਨ ਵਿੱਚ ਸਾਡਾ ਸਾਥ ਦਿੱਤਾ।
ਇਹਨਾਂ 10 ਯੋਧਿਆ ਦੀ ਫੈਨ ਹੋ ਗਈ ਪੂਰੀ ਦੁਨੀਆ,ਹਮੇਸ਼ਾ ਸਾਂਝੀਵਾਲਤਾ ਦਾ ਦਿੰਦੇ ਰਹੇ ਸੁਨੇਹਾ
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਂ ਉਨ੍ਹਾਂ ਪਿੰਡ ਵਾਸੀਆਂ ਦਾ ਵੀ ਧੰਨਵਾਦ ਕਰਦਾ ਹਾਂ ਜੋ ਸਾਡੇ ਲਈ ਲੰਗਰ ਚਲਾਉਂਦੇ ਰਹੇ ਅਤੇ ਜ਼ਰੂਰੀ ਵਸਤਾਂ ਲੈ ਕੇ ਆਉਂਦੇ ਰਹੇ।” ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਅਸੀਂ ਕੇਂਦਰ ਨਾਲ ਗੱਲਬਾਤ ਕਰ ਰਹੇ ਹਾਂ। ਸਾਡਾ ਅੰਦੋਲਨ ਮੁਅੱਤਲ ਕੀਤਾ ਗਿਆ ਹੈ, ਖਤਮ ਨਹੀਂ ਹੋਇਆ।
ਮੰਗਲਵਾਰ ਨੂੰ ਸਿੰਘੂ ਬਾਰਡਰ ‘ਤੇ ਲਗਪਗ ਸਾਰੇ ਬੈਰੀਕੇਡ ਹਟਾ ਦਿੱਤੇ ਗਏ ਸਨ, ਜਦਕਿ ਟਿੱਕਰੀ ਬਾਰਡਰ (ਰੋਹਤਕ ਰੋਡ) ‘ਤੇ ਵੀ ਸੜਕ ਨੂੰ ਸਾਫ਼ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ ਪੂਰੀ ਤਰ੍ਹਾਂ ਨਾਲ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਪਰ ਕੁੱਝ ਕਿਸਾਨ ਗਾਜ਼ੀਪੁਰ ਬਾਰਡਰ ‘ਤੇ ਡਟੇ ਸਨ। ਦੱਸਿਆ ਜਾ ਰਿਹਾ ਹੈ ਕਿ ਅੱਜ ਇਨ੍ਹਾਂ ਕਿਸਾਨਾਂ ਦੇ ਘਰ ਪਰਤਣ ਤੋਂ ਬਾਅਦ ਧਰਨੇ ਵਾਲੀ ਥਾਂ ਖਾਲੀ ਹੋਣ ਦੀ ਉਮੀਦ ਹੈ।
ਡਰੱਗ ਮਾਮਲੇ ਤੇ ਬਿਕਰਮ ਮਜੀਠੀਆ ਦੀ ਗਿਰਫਤਾਰੀ ਤੇ ਵੱਡਾ ਅਪਡੇਟ
ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਕਿਹਾ ਸੀ ਕਿ ਕੁੱਝ ਕਿਸਾਨ ਗਾਜ਼ੀਪੁਰ ਬਾਰਡਰ ‘ਤੇ ਬੈਠੇ ਹੋਏ ਹਨ, ਜਿਸ ਕਾਰਨ ਉੱਥੋਂ ਬੈਰੀਅਰ ਨਹੀਂ ਹਟਾਏ ਗਏ ਹਨ। ਇਸ ਦੇ ਨਾਲ ਹੀ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਗਾਜ਼ੀਪੁਰ ਧਰਨਾ ਵਾਲੀ ਥਾਂ ‘ਤੇ ਪ੍ਰਦਰਸ਼ਨਕਾਰੀਆਂ ਦਾ ਇੱਕ ਛੋਟਾ ਜਿਹਾ ਜੱਥਾ ਬਚਿਆ ਸੀ, ਜੋ ਰਾਕੇਸ਼ ਟਿਕੈਤ ਨਾਲ ਵਾਪਸ ਪਰਤ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਯੂਥ ਵਿੰਗ ਦੇ ਪ੍ਰਧਾਨ ਨੇ ਮੰਗਲਵਾਰ ਨੂੰ ਕਿਹਾ, “ਲਗਭਗ ਸਾਰੇ ਕਿਸਾਨ ਵਾਪਸ ਚਲੇ ਗਏ ਹਨ ਅਤੇ ਆਖਰੀ ਜਥਾ ਅੱਜ ਬੁੱਧਵਾਰ ਨੂੰ ਯੂਪੀ ਗੇਟ ਤੋਂ ਰਵਾਨਾ ਹੋਵੇਗਾ।” ਰਾਕੇਸ਼ ਟਿਕੈਤ ਇਸ ਆਖਰੀ ਜਥੇ ਦੀ ਅਗਵਾਈ ਕਰ ਰਹੇ ਹਨ।