ਰਾਘਵ ਚੱਢਾ ਨੇ ਕਾਂਗਰਸ ਪਾਰਟੀ ‘ਤੇ ਕੀਤਾ ਸ਼ਬਦੀ ਹਮਲਾ, ਕਿਹਾ- ਪਾਰਟੀ ਦਾ ਦਲਿਤ ਵਿਰੋਧੀ ਚਿਹਰਾ ਆਇਆ ਸਾਹਮਣੇ

0
100

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ਹਾਈਕਮਾਨ ਵੱਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਕਾਂਗਰਸ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਅਨੁਸੂਚਿਤ ਭਾਈਚਾਰੇ ਦੀ ਆਵਾਜ਼ ਨਹੀਂ ਸੁਣਦੀ ਹੈ। ਕਾਂਗਰਸ ਪਾਰਟੀ ਦਾ ਅਨੁਸੂਚਿਤ ਭਾਈਚਾਰੇ ਦੇ ਵਿਰੋਧੀ ਹੋਣ ਦਾ ਚਿਹਰਾ ਸਾਹਮਣੇ ਆਇਆ ਹੈ।

Dev Tharike Wala ਨੇ ਦੁਨੀਆ ਨੂੰ ਕਿਹਾ ਅਲਵਿਦਾ, ਸਸਕਾਰ ਮੌਕੇ ਨਹੀਂ ਪਹੁੰਚੀ ਪੰਜਾਬੀ ਫਿਲਮ ਇੰਡਸਟਰੀ

ਉਨ੍ਹਾਂ ਕਾਂਗਰਸ ਹਾਈਕਮਾਨ ’ਤੇ ਵੱਡੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਸਿਰਫ਼ ਵੋਟਾਂ ਲਈ ਹੀ ਅਨੁਸੂਚਿਤ ਭਾਈਚਾਰੇ ਦਾ ਇਸਤੇਮਾਲ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਨੁਸੂਚਿਤ ਭਾਈਚਾਰੇ ਦੀਆਂ ਵੋਟਾਂ ਹਾਸਲ ਕਰਨ ਲਈ ਹੀ ਚੰਨੀ ਸਾਬ੍ਹ ਨੂੰ ਕੁਝ ਹਫ਼ਤਿਆਂ ਲਈ ਹੀ ਮੁੱਖ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਕਾਂਗਰਸ ਹਾਈਕਮਾਨ ਕਿਸੇ ਹੋਰ ਦੇ ਸਿਰ ’ਤੇ ਦੁਲਹੇ ਦਾ ਸਿਹਰਾ ਸਜਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਜਿਹੀ ਹੀ ਕਰਦੀ ਆਈ ਹੈ। ਕਾਂਗਰਸ ਪਾਰਟੀ ਵੀ ਚੋਣਾਂ ਤੋਂ ਬਾਅਦ ਕਿਸੇ ਹੋਰ ਨੂੰ ਹੀ ਮੁੱਖ ਮੰਤਰੀ ਬਣਾਏਗੀ ਜਦਕਿ ਚਰਨਜੀਤ ਸਿੰਘ ਚੰਨੀ ਨੂੰ ਨਹੀਂ।

ਇਸ ਦੇ ਨਾਲ ਹੀ 10 ਵੱਡੇ ਨੇਤਾਵਾਂ ਦੇ ਰਿਸ਼ਤੇਦਾਰਾਂ ਨੂੰ ਦਿੱਤੀਆਂ ਟਿਕਟਾਂ ਦੀਆਂ ਉਦਾਹਰਣਾਂ ਦਿੰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਦੇ ਵੱਡੇ ਨੇਤਾਵਾਂ ਨੇ ਆਪਣੇ ਰਿਸ਼ਤੇਦਾਰਾਂ, ਆਪਣੇ ਪੁੱਤਰਾਂ, ਭਤੀਜਿਆਂ ਲਈ ਟਿਕਟਾਂ ਮੰਗੀਆਂ ਤਾਂ ਕਾਂਗਰਸ ਹਾਈਕਾਮਨ ਨੇ ਦੇ ਦਿੱਤੀਆਂ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਨੂੰ ਟਿਕਟ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਦਾ ਮੁੱਖ ਮੰਤਰੀ ਸਭ ਤੋਂ ਸ਼ਕਤੀਸ਼ਾਲੀ ਹੁੰਦਾ ਹੈ ਅਤੇ ਉਹ ਦੋ ਲੋਕਾਂ ਲਈ ਟਿਕਟਾਂ ਮੰਗ ਰਹੇ ਸਨ ਪਰ ਇਕ ਵੀ ਨਹੀਂ ਦਿੱਤੀ ਗਈ।

ਮੁੜ ਚੋਣ ਮੈਦਾਨ ‘ਚ ਵੱਡੇ ਬਾਦਲ,ਕੀ ਪ੍ਰਕਾਸ਼ ਸਿੰਘ ਬਾਦਲ ਨੂੰ ਚੋਣ ਲੜਨੀ ਚਾਹੀਦੀ ਹੈ ?ਫੋਨ ਤੇ ਦਿਓ ਆਪਣੀ ਰਾਏ

ਰਾਘਵ ਚੱਢਾ ਨੇ ਕਿਹਾ ਕਿ ਹਾਈਕਮਾਨ ਨੇ ਸੁਨੀਲ ਜਾਖੜ ਦੇ ਪੁੱਤਰ ਨੂੰ ਅਬੋਹਰ ਤੋਂ, ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਅਮਰ ਸਿੰਘ ਦੇ ਪੁੱਤਰ ਨੂੰ ਰਾਏਕੋਟ ਤੋਂ, ਸੰਤੋਖ ਚੌਧਰੀ ਦੇ ਭਤੀਜੇ ਨੂੰ ਕਰਤਾਰਪੁਰ ਤੋਂ ਅਤੇ ਬੇਟੇ ਨੂੰ ਫਿਲੌਰ ਤੋਂ, ਅਵਤਾਰ ਹੈਨਰੀ ਦੇ ਪੁੱਤਰ ਨੂੰ ਜਲੰਧਰ ਤੋਂ, ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੀ ਨੂੰਹ ਨੂੰ ਟਿਕਟ ਦਿੱਤੀ ਗਈ। ਇਸੇ ਤਰ੍ਹਾਂ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਰਿਸ਼ਤੇਦਾਰ ਭਤੀਜੇ ਸੁਮਿਤ ਸਿੰਘ ਨੂੰ ਅਮਰਗੜ੍ਹ ਤੋਂ ਟਿਕਟ ਦਿੱਤੀ ਗਈ, ਰਾਜਿੰਦਰ ਕੌਰ ਭੱਠਲ ਨੇ ਜਵਾਈ ਲਈ ਸਾਹਨੇਵਾਲ ਤੋਂ ਟਿਕਟ ਮੰਗੀ ਤਾਂ ਉਨ੍ਹਾਂ ਦੇ ਜਵਾਈ ਨੂੰ ਸਾਹਨੇਵਾਲ ਤੋਂ ਟਿਕਟ ਦਿੱਤੀ ਗਈ, ਸੀਨੀਅਰ ਆਗੂ ਸੁਰਜੀਤ ਧੀਮਾਨ ਦੇ ਭਤੀਜੇ ਨੂੰ ਸੁਨਾਮ ਤੋਂ ਟਿਕਟ ਦਿੱਤੀ ਗਈ, ਬ੍ਰਹਿਮ ਮਹਿੰਦਰਾ ਦੇ ਪੁੱਤਰ ਨੂੰ ਪਟਿਆਲਾ ਦਿਹਾਤੀ ਤੋਂ ਟਿਕਟ ਦਿੱਤੀ ਗਈ ਹੈ।

ਕਾਂਗਰਸ ਨੇ 10 ਵੱਡੇ ਨੇਤਾਵਾਂ ਦੇ ਰਿਸ਼ਤੇਦਾਰਾਂ, ਪੁੱਤਰਾਂ ਅਤੇ ਭਤੀਜਿਆਂ ਵੀ ਟਿਕਟਾਂ ਦਿੱਤੀਆਂ ਗਈਆਂ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਚਰਨਜੀਤ ਸਿੰਘ ਚੰਨੀ ਦੇ ਭਰਾ ਨੂੰ ਬੱਸੀ ਪਠਾਣਾ ਤੋਂ ਟਿਕਟ ਨਹੀਂ ਦਿੱਤੀ ਗਈ। ਕਾਂਗਰਸ ਨੇ ਚੰਨੀ ਸਾਬ੍ਹ ਨਾਲ ‘ਇਸਤੇਮਾਲ ਕਰੋ ਤੇ ਸੁੱਟ ਦਿਓ’ ਵਾਲੀ ਪਾਲਿਸੀ ਅਪਣਾਈ ਹੈ, ਜਿਸ ਨਾਲ ਕਾਂਗਰਸ ਹਾਈਕਮਾਨ ਦਾ ਅਨੁਸੂਚਿਤ ਜਾਤੀ ਦੇ ਭਾਈਚਾਰੇ ਨਾਲ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਚੰਨੀ ਦੇ ਨਾਲ ‘ਯੂਜ਼ ਐਂਡ ਥਰੋ’ ਪਾਲਿਸੀ ਕਾਂਗਰਸ ਵੱਲੋਂ ਅਪਣਾਈ ਗਈ ਹੈ ਅਤੇ ‘ਨਾਈਟ ਵਾਚਮੈਨ’ ਵਾਂਗ ਇਸਤੇਮਾਲ ਕਰਕੇ ਚਰਨਜੀਤ ਸਿੰਘ ਚੰਨੀ ਦਾ ਇਸਤੇਮਾਲ ਕੀਤਾ ਗਿਆ ਹੈ। ਚੰਨੀ ਸਾਬ੍ਹ ਨੂੰ ਕਾਂਗਰਸ ਹਾਈਕਮਾਨ ਵੱਲੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here