ਰਾਘਵ ਚੱਢਾ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ’ਤੇ ਟਵੀਟ ਕਰਕੇ ਕਿਹਾ ਹੈ ਕਿ ਇਕ ਵਾਰ ਫਿਰ ਤੋਂ ਸਾਬਤ ਹੋ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰ ਨੁੰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ ਭਾਵੇਂ ਉਹ ਆਪਣਾ ਮੰਤਰੀ ਹੋਵੇ ਜਾਂ ਫਿਰ ਸਾਬਕਾ ਮੰਤਰੀ।
Rampant corruption by former Congress Minister went unchecked despite evidence.Only AAP has political will to bring mighty to justice. Today’s arrest is reassertion of fact that @BhagwantMann has zero tolerance towards corruption,whether it’s his own minister or former ministers. https://t.co/tpI8Z3NBsV
— Raghav Chadha (@raghav_chadha) June 7, 2022
ਦੱਸ ਦਈਏ ਕਿ ਵਿਜੀਲੈਂਸ ਬਿਊਰੋ ਵਲੋਂ ਅੱਜ ਸਵੇਰੇ ਵੱਡੀ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਦੀ ਟੀਮ ਨੇ ਤੜਕੇ ਤਿੰਨ ਵਜੇ ਅਮਲੋਹ ਤੋਂ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ। ਦੱਸ ਦਈਏ ਕਿ ਧਰਮਸੋਤ ‘ਤੇ ਰੁੱਖਾਂ ਦੀ ਕਟਾਈ ਬਦਲੇ ਰਿਸ਼ਵਤ ਲੈਣ ਦਾ ਦੋਸ਼ ਲੱਗਾ ਹੈ। ਪਿਛਲੇ ਦਿਨੀਂ ਵਿਜੀਲੈਂਸ ਨੇ ਮੋਹਾਲੀ ਦੇ ਡੀਐੱਫਓ ਨੂੰ ਗ੍ਰਿਫ਼ਤਾਰ ਕੀਤਾ ਸੀ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਪੁੱਛਗਿੱਛ ਦੌਰਾਨ ਭ੍ਰਿਸ਼ਟਾਚਾਰ ਕਰਨ ਦੇ ਮਾਮਲੇ ਸਾਹਮਣੇ ਆਏ ਸਨ।
ਧਰਮਸੋਤ ‘ਤੇ ਜੰਗਲਾਤ ਮੰਤਰੀ ਰਹਿੰਦਿਆਂ ਦਰੱਖਤ ਕੱਟਣ ਬਦਲੇ ਰਿਸ਼ਵਤ ਲੈਣ ਤੇ ਹਜ਼ਾਰਾਂ ਹੀ ਦਰੱਖਤਾਂ ਵੇਚਣ ਦੇ ਦੋਸ਼ ਲੱਗੇ ਹਨ। ਮੰਤਰੀ ਦੀ ਮਿਲੀਭੁਗਤ ਨਾਲ ਦਰੱਖ਼ਤ ਕੱਟੇ ਜਾਂਦੇ ਸੀ। ਇੱਕ ਦਰੱਖਤ ਕੱਟਣ ਦੇ ਮੰਤਰੀ ਤੱਕ 500 ਰੁਪਏ ਪਹੁੰਚਦੇ ਸੀ। ਨਵੇਂ ਬੂਟੇ ਲਗਾਉਣ ‘ਤੇ ਵੀ ਕਮਿਸ਼ਨ ਲੈਣ ਦਾ ਇਲਜ਼ਾਮ ਹੈ। ਇੱਕ ਸਾਲ ਚ ਕਰੀਬ 25 ਹਜ਼ਾਰ ਦਰੱਖ਼ਤ ਕੱਟੇ ਗਏ। ਪਿਛਲੀ ਕਾਂਗਰਸ ਸਰਕਾਰ ਵੇਲੇ ਧਰਮਸੋਤ ‘ਤੇ SC ਸਕਾਲਰਸ਼ਿਪ ਘੁਟਾਲੇ ਦੇ ਵੀ ਇਲਜ਼ਾਮ ਲੱਗੇ ਸਨ। ਹਾਲਾਂਕਿ ਜਾਂਚ ਦੌਰਾਨ ਧਰਮਸੋਤ ਨੂੰ ਤਤਕਾਲੀ ਸਰਕਾਰ ਨੇ ਕਲੀਨ ਚਿੱਟ ਦਿੱਤੀ ਸੀ।