ਰਾਜਸਥਾਨ ਦੇ CM ਨੇ 2 ਅਗਸਤ ਤੋਂ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਵਾਪਸ

0
140

ਰਾਜਸਥਾਨ ‘ਚ ਪਹਿਲਾਂ 2 ਅਗਸਤ 2021 ਤੋਂ ਸਾਰੇ ਸਕੂਲਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ। ਪਰ ਹੁਣ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸਕੂਲ ਮੁੜ ਖੋਲ੍ਹਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਸੀਐੱਮ ਨੇ ਸਕੂਲ ਖੋਲ੍ਹਣ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਲਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ। ਹੁਣ ਤੱਕ ਕੋਰੋਨਾ ਮਹਾਂਮਾਰੀ ਕਾਰਨ ਹੀ ਸਕੂਲ ਬੰਦ ਰੱਖੇ ਗਏ ਸਨ। ਉਨ੍ਹਾਂ ਨੇ ਕਿਹਾ ਕਿ ਸੂਬੇ ‘ਚ ਵਿੱਦਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਤਰੀਕ ਤੇ ਐੱਸਓਪੀ ਸੰਬੰਧੀ ਪੰਜ ਮੰਤਰੀਆਂ ਦੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਕਮੇਟੀ ‘ਚ ਮੈਡੀਕਲ ਤੇ ਸਿਹਤ ਮੰਤਰੀ ਡਾਕਟਰ ਰਘੂ ਸ਼ਰਮਾ, ਖੇਤੀ ਮੰਤਰੀ ਲਾਲਚੰਦਰ ਕਟਾਰੀਆ, ਸਿੱਖਿਆ ਰਾਜ ਮੰਤਰੀ ਗੋਵਿੰਦ ਸਿੰਘ ਡੋਟਾਸਰਾ, ਉੱਚ ਸਿੱਖਿਆ ਰਾਜ ਮੰਤਰੀ ਭੰਵਰ ਸਿੰਘ ਭਾਟੀ ਤੇ ਮਾਹਿਰ ਅਤੇ ਤਕਨੀਕੀ ਸਿੱਖਿਆ ਰਾਜ ਮੰਤਰੀ ਸੁਭਾਸ਼ ਗਰਗ ਸ਼ਾਮਲ ਹੋਣਗੇ। ਦੁਬਾਰਾ ਸਕੂਲ ਖੋਲ੍ਹਣ ਦੀ ਤਰੀਕ ਦੇ ਨਾਲ ਇਹ ਕਮੇਟੀ ਤੈਅ ਕਰੇਗੀ ਕਿ ਕਿਹੜੀ ਕਲਾਸ ਤੱਕ ਦੇ ਸਕੂਲ ਮੁੜ ਖੋਲ੍ਹੇ ਜਾਣ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰਾਜਸਥਾਨ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਹੜਾ ਸਾਰੇ ਜ਼ਿਲ੍ਹਿਆਂ ਵਿਚ ਸੂਬਾਈ ਮੈਡੀਕਲ ਕਾਲਜ ਦੀ ਸਥਾਪਨਾ ਦੀ ਦਿਸ਼ਾ ਵਿਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਅਜਿਹੇ ਵਿਚ ਮਨਜ਼ੂਰਸ਼ੁਦਾ ਮੈਡੀਕਲ ਕਾਲਜਾਂ ਦਾ ਕੰਮ ਸਮੇਂ ਸਿਰ ਪੂਰਾ ਕਰਨਾ ਸਾਡੀ ਸਰਬੋਤਮ ਤਰਜੀਹ ਹੈ।

LEAVE A REPLY

Please enter your comment!
Please enter your name here