ਰਾਜਾ ਵੜਿੰਗ ਦੀ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਹੈ। ਉਨ੍ਹਾਂ ਦੀ ਤਾਜਪੋਸ਼ੀ ਲਈ ਸਮਾਗਮ ਸ਼ੁਰੂ ਹੋ ਚੁੱਕਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਲਈ ਪੰਜਾਬ ਕਾਂਗਰਸ ਭਵਨ ਪਹੁੰਚ ਚੁੱਕੇ ਹਨ। ਇਸ ਮੌਕੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਲਈ ਭਾਰਤ ਭੂਸ਼ਣ ਆਸ਼ੂ ਪਹੁੰਚੇ ਹਨ। ਰਾਜਾ ਵੜਿੰਗ ਨੇ ਅੱਜ ਰਸਮੀ ਤੌਰ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ।
ਇਸ ਸਮਾਗਮ ਵਿਚ ਨਵਜੋਤ ਸਿੰਘ ਸਿੱਧੂ ਸਮੇਤ ਪੰਜਾਬ ਕਾਂਗਰਸ ਦੇ ਸਾਰੇ ਹੀ ਸੀਨੀਅਰ ਆਗੂ ਪਹੁੰਚੇ ਹੋਏ ਹਨ। ਇਹਨਾਂ ਵਿਚ ਚਰਨਜੀਤ ਸਿੰਘ ਚੰਨੀ, ਹਰੀਸ਼ ਚੌਧਰੀ ਇੰਚਾਰਜ, ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋਂ, ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਸੁਖਪਾਲ ਸਿੰਘ ਖਹਿਰਾ ਆਦਿ ਆਗੂ ਸ਼ਾਮਲ ਹਨ।