ਸ਼੍ਰੀ ਆਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦੇਸ਼ ਦੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 77ਵੀਂ ਜਯੰਤੀ ‘ਤੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੱਡੀ ਸੁਗਾਤ ਦਿੱਤੀ ਹੈ। ਮੁੱਖਮੰਤਰੀ ਨੇ 2.85 ਲੱਖ ਕਿਸਾਨਾਂ, ਮਜ਼ਦੂਰਾਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ‘ਤੇ ਬਿਲਕੁੱਲ ਰਹਿਮ ਨਹੀਂ ਕਰ ਰਹੀ ਹੈ।
ਸੀਐਮ ਨੇ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੀ ਗੱਲ ਸੁਣ ਕੇ ਖੇਤੀਬਾੜੀ ਕਾਨੂੰਨ ਰੱਦ ਕਰ ਦੇਣ ਚਾਹੀਦਾ ਹੈ। ਕਿ ਸਰਕਾਰ ਕਾਨੂੰਨ ਵਿੱਚ ਸੋਧ ਵੀ ਨਹੀਂ ਕਰ ਸਕਦੀ? ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਹੈ। ਮੈਂ ਕਦੇ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕਿਆ। ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ।
ਉਥੇ ਹੀ ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ‘ਤੇ ਵੀ ਸੀਐਮ ਨੇ ਚਿੰਤਾ ਵਿਅਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਕਾਲ ਵਿੱਚ 16 ਹਜ਼ਾਰ ਪੰਜਾਬੀਆਂ ਦੀ ਮੌਤ ਹੋਈ ਹੈ। ਕੋਰੋਨਾ ਦੀ ਤੀਜੀ ਲਹਿਰ ਆਉਣਾ ਪੰਜਾਬ ਵਿੱਚ ਸੰਕਟ ਖੜਾ ਹੋਵੇਗਾ।