ਸਾਧਵੀ ਬਲਾਤਕਾਰ ਮਾਮਲੇ ਵਿਚ ਹਰਿਆਣਾ ਦੀ ਸੋਨਾਰੀਆ ਜੇਲ੍ਹ ਵਿਚ ਉਮਰ ਕੈਦ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਇਕ ਵਾਰ ਫਿਰ ਸਿਹਤ ਵਿਗੜ ਗਈ ਹੈ। ਇਸ ਲਈ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੀਜੀਆਈ ਰੋਹਤਕ ਲਿਆਂਦਾ ਗਿਆ ਹੈ।
ਹੁਣ ਉਨ੍ਹਾਂ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ’ਚੋਂ ਦਿੱਲੀ ਏਮਜ਼ ’ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਰਾਮ ਰਹੀਮ ਨੂੰ ਹਸਪਤਾਲ ’ਚ ਅੰਡੋਸਕੋਪੀ ਲਈ ਦਾਖਲ ਕਰਵਾਇਆ ਗਿਆ ਹੈ। ਇੱਕ ਮਹੀਨਾਂ ਪਹਿਲਾਂ ਵੀ ਗੁਰਮੀਤ ਰਾਮ ਰਹੀਮ ਨੂੰ ਗੁੜਗਾਓਂ ਦੇ ਇਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਉਸ ਸਮੇਂ ਉਨ੍ਹਾਂ ਨੂੰ ਕੁੱਝ ਜਾਂਚਾਂ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਸੀ। ਉਸ ਤੋਂ ਪਹਿਲਾਂ ਡੇਰਾ ਮੁਖੀ ਨੂੰ ਰੋਹਤਕ ਦੇ ਪੋਸਟ ਗ੍ਰੈਜੁਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼’ਚ ਦਾਖਲ ਕਰਵਾਇਆ ਗਿਆ ਸੀ।