ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕੋਲ ਸੁਰੱਖਿਆ ਨੂੰ ਲੈ ਕੇ ਕੋਈ ਰਣਨੀਤੀ ਨਹੀਂ ਹੈ। ਰਾਸ਼ਟਰੀ ਸੁਰੱਖਿਆ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਜਵਾਨ ਸਰਹੱਦ ‘ਤੇ ਆਪਣੀ ਜਾਨ ਦੇ ਕੇ ਦੇਸ਼ ਦੀ ਰੱਖਿਆ ਕਰ ਰਹੇ ਹਨ। ਸਰਕਾਰ ਝੂਠ ‘ਤੇ ਡਟੀ ਹੋਈ ਹੈ।
ਉਹਨਾਂ ਨੇ ਟਵੀਟ ਕਰਕੇ ਕਿਹਾ, ‘ਸਾਡੀ ਰਾਸ਼ਟਰੀ ਸੁਰੱਖਿਆ ਨਾਲ ਅਪਰਾਧਿਕ ਖਿਲਵਾੜ ਕੀਤਾ ਜਾ ਰਿਹਾ ਹੈ ਕਿਉਂਕਿ ਮੋਦੀ ਸਰਕਾਰ ਕੋਲ ਕੋਈ ਰਣਨੀਤੀ ਨਹੀਂ ਹੈ ਅਤੇ ਮਿਸਟਰ 56 ਇੰਚ ਡਰ ਗਏ ਹਨ। ਮੇਰੀ ਸੰਵੇਦਨਾ ਉਹਨਾਂ ਜਵਾਨਾਂ ਨਾਲ ਹੈ ਜੋ ਆਪਣੀ ਜਾਨ ‘ਤੇ ਖੇਡ ਕੇ ਸਾਡੀ ਸਰਹੱਦ ਦੀ ਰਾਖੀ ਕਰ ਰਹੇ ਹਨ ਜਦਕਿ ਕੇਂਦਰ ਸਰਕਾਰ ਝੂਠ ’ਤੇ ਝੂਠ ਬੋਲ ਰਹੀ ਹੈ’।
हमारी राष्ट्रीय सुरक्षा से आपराधिक खिलवाड़ की जा रही है क्योंकि मोदी सरकार के पास कोई स्ट्रैटेजी नहीं है और Mr 56 इंच डर गए हैं।
मेरी संवेदनाएँ उन जवानों के साथ हैं जो अपनी जान पर खेलकर हमारे बॉर्डर की रक्षा कर रहे हैं जबकि केंद्र सरकार झूठ पे झूठ बोल रही है।
— Rahul Gandhi (@RahulGandhi) November 12, 2021









