ਰੂਸ ‘ਚ ਜਦੋਂ ਤੋਂ ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਹੋਈ ਹੈ, ਉਸ ਸਮੇਂ ਤੋਂ ਲੈ ਕੇ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਇੱਕ ਦਿਨ ‘ਚ 1000 ਤੋਂ ਜ਼ਿਆਦਾ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਜਦੋਂ ਕਿ ਦੇਸ਼ ‘ਚ ਟੀਕਾਕਰਣ ਜਾਰੀ ਹੈ ਤੇ ਇਸ ਦੇ ਨਾਲ ਹੀ ਕਈ ਥਾਵਾਂ ‘ਤੇ ਪ੍ਰਤੀਬੰਧ ਵੀ ਲਗਾਏ ਗਏ ਹਨ।
ਸਰਕਾਰੀ ਅੰਕੜਿਆਂ ਅਨੁਸਾਰ 1002 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਸਾਰੇ ਲੋਕਾਂ ਦੀ ਮੌਤ ਇੱਕ ਦਿਨ ਦੇ ਦੌਰਾਨ ਹੋਈ ਹੈ।ਇਸ ਦੇ ਨਾਲ ਹੀ ਤੀਸਰੇ ਦਿਨ ਵੀ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਕੋਰੋਨਾ ਕਾਰਨ ਮੌਤਾਂ ਦੀ ਗਿਣਤੀ ਵੀ ਵੱਧਦੀ ਜਾ ਰਹੀ ਹੈ।
ਕੋਰੋਨਾ ਦਾ ਅੰਕੜਾ ਰੱਖਣ ਵਾਲੀ Gogov Website ਅਨੁਸਾਰ ਸ਼ਨੀਵਾਰ ਤੱਕ 31% ਲੋਕਾਂ ਦਾ ਟੀਕਾਕਰਣ ਹੋ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਸਖ਼ਤ ਪਾਬੰਦੀਆਂ ‘ਚ ਢਿੱਲ ਦੇਣ ਕਾਰਣ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋਇਆ ਹੈ। ਰੂਸ ‘ਚ ਸ਼ੁੱਕਰਵਾਰ ਨੂੰ ਕੋਰੋਨਾ ਦੇ 32,196 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਤੇ 999 ਲੋਕਾਂ ਦੀ ਮੌਤ ਹੋ ਗਈ ਸੀ।