ਰੋਡਵੇਜ਼ ਕਰਮਚਾਰੀਆਂ ਦੀ ਪੰਜਾਬ ਸਰਕਾਰ ਨਾਲ ਬੈਠਕ ਖ਼ਤਮ, ਬਣੀ ਸਹਿਮਤੀ

0
96

ਚੰਡੀਗੜ੍ਹ : ਪਨਬਸ ਤੇ ਪੀ.ਆਰ.ਟੀ.ਸੀ ਦੇ ਠੇਕਾ ਆਧਾਰਿਤ ਕਰਮਚਾਰੀਆਂ ਦੀ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਤੇ ਹੋਰਨਾਂ ਅਧਿਕਾਰੀਆਂ ਨਾਲ ਹੋਈ। ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਕਿ ਕੱਚੇ ਕਰਮਚਾਰੀਆਂ ਦੀ ਤਨਖ਼ਾਹ ਵਿੱਚ ਤੀਹ ਫ਼ੀਸਦੀ ਵਾਧਾ ਕੱਲ੍ਹ ਤੋਂ ਲਾਗੂ ਹੋ ਜਾਵੇਗਾ। ਬਾਕੀ ਮੰਗਾਂ ਬਾਰੇ ਅਧਿਕਾਰੀਆਂ ਨੇ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ।

ਦੱਸ ਦਈਏ ਕਿ ਦੋ ਦੌਰਾਂ ਦੀ ਬੈਠਕ ‘ਚ ਮੁਲਾਜ਼ਮਾਂ ਨੂੰ ਪੱਕਾ ਕਰਨਾ, ਉਨ੍ਹਾਂ ਦੀ ਤਨਖਾਹ ‘ਚ ਵਾਧਾ ਕਰਨਾ ਅਤੇ ਰੋਡਵੇਜ਼ ਦੇ ਵਿਹੜੇ ‘ਚ ਨਵੀਆਂ ਬੱਸਾਂ ਸ਼ਾਮਿਲ ਕਰਨ ਦੇ ਮਸਲੇ ‘ਤੇ ਚਰਚਾ ਹੋਈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਦਾ ਕਹਿਣਾ ਹੈ ਕਿ ਵਿਭਾਗ ਰੋਡਵੇਜ਼ ਦੇ ਵਿਹੜੇ ‘ਚ ਕਰੀਬ 850 ਨਵੀਆਂ ਬੱਸਾਂ ਸ਼ਾਮਿਲ ਕਰਨ ਦੇ ਮਸਲੇ ‘ਤੇ ਸਹਿਮਤ ਹੁੰਦਾ ਨਜ਼ਰ ਆਇਆ ਹੈ। ਇਸ ਤੋਂ ਇਲਾਵਾ ਕਰਮਚਾਰੀਆਂ ਦੀ ਮੁੱਖ ਮੰਗ ਉਨ੍ਹਾਂ ਨੂੰ ਪੱਕਾ ਕਰਨ ਦੀ ਹੈ, ਜਿਸ ‘ਤੇ ਚਰਚਾ ਜਾਰੀ ਹੈ।

ਸਰਕਾਰ ਦਾ ਕਹਿਣਾ ਹੈ ਕਿ ਇਸਦੇ ਲਈ ਸਟਰਕਚਰ ਬਣਾਇਆ ਜਾਵੇਗਾ ਕਿ ਕਿਸਦੇ ਤਹਿਤ ਕਰਮਚਾਰੀਆਂ ਨੂੰ ਪੱਕਾ ਕੀਤਾ ਜਾ ਸਕਦਾ ਹੈ। ਕਰਮਚਾਰੀ ਯੂਨੀਅਨ ਆਊਟਸੋਰਸਿੰਗ ‘ਤੇ ਰੱਖੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੀ ਹੈ, ਜਿਸ ‘ਤੇ ਫਿਲਹਾਲ ਚਰਚਾ ਜਾਰੀ ਹੈ। ਰੇਸ਼ਨ ਸਿੰਘ ਨੇ ਕਿਹਾ ਕਿ ਮੀਟਿੰਗ ਠੀਕ ਦਿਸ਼ਾ ‘ਚ ਜਾ ਰਹੀ ਹੈ ਪਰ ਅਜੇ ਤੱਕ ਕੋਈ ਫੈਸਲਾ ਨਹੀਂ ਹੋਇਆ ਹੈ।

LEAVE A REPLY

Please enter your comment!
Please enter your name here