ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਰੋਡ ਰੇਜ ਮਾਮਲੇ ‘ਚ ਉਨ੍ਹਾਂ ਖਿਲਾਫ ਦਾਇਰ ਰੀਵਿਊ ਪਟੀਸ਼ਨ ਖਾਰਜ ਕੀਤੀ ਜਾਵੇ। ਸਿੱਧੂ ਨੇ ਰੀਵਿਊ ਪਟੀਸ਼ਨ ਦੇ ਜਵਾਬ ਵਿੱਚ ਕਿਹਾ ਹੈ ਕਿ ਰੀਵਿਊ ਪਟੀਸ਼ਨ ਵਿਚਾਰਨਯੋਗ ਨਹੀਂ ਹੈ ਅਤੇ ਇਹ ਘਟਨਾ 33 ਸਾਲ ਪਹਿਲਾਂ ਵਾਪਰੀ ਸੀ।
ਵਰਨਣਯੋਗ ਹੈ ਕਿ 1988 ਵਿੱਚ ਸਿੱਧੂ ਅਤੇ ਉਸਦੇ ਦੋਸਤ ਪਟਿਆਲਾ ਦੇ ਸ਼ੇਰਾਂਵਾਲਾ ਗੇਟ ਚੌਰਾਹੇ ਕੋਲ ਅੱਧ ਵਿਚਕਾਰ ਖੜੀ ਜਿਪਸੀ ਵਿੱਚ ਬੈਠੇ ਸਨ। ਇਸ ਦੌਰਾਨ ਬਜ਼ੁਰਗ ਅਤੇ ਦੋ ਹੋਰ ਵਿਅਕਤੀ ਪੈਸੇ ਕਢਵਾਉਣ ਲਈ ਬੈਂਕ ਪੁੱਜੇ। ਉਨ੍ਹਾਂ ਸਿੱਧੂ ਨੂੰ ਜਿਪਸੀ ਹਟਾਉਣ ਲਈ ਕਿਹਾ ਤਾਂ ਉਨ੍ਹਾਂ ਦਾ ਵਿਵਾਦ ਸ਼ੁਰੂ ਹੋ ਗਿਆ। ਦੋਸ਼ ਹੈ ਕਿ ਗੁੱਸੇ ‘ਚ ਨਵਜੋਤ ਸਿੱਧੂ ਨੇ ਗੁਰਨਾਮ ਸਿੰਘ ਦੇ ਮੁੱਕਾ ਮਾਰਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।