ਰੱਖੜੀ ਦੇ ਪਵਿੱਤਰ ਤਿਉਹਾਰ ‘ਤੇ ਵਿਸ਼ੇਸ਼ ਰਿਪੋਰਟ

0
108

ਰੱਖੜੀ ਦਾ ਪਵਿੱਤਰ ਦਿਨ ਸਾਉਣ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੱਖੜੀ ਦਾ ਤਿਉਹਾਰ ਜਿੱਥੇ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਹੈ, ਉੱਥੇ ਹੀ ਇਸ ‘ਚ ਵੀ ਲੁੱਕਿਆ ਹੋਇਆ ਹੈ। ਭੈਣ ਦਾ ਆਪਣੇ ਭਰਾ ’ਤੇ ਆਪਣੀ ਰੱਖਿਆ ਲਈ ਕੀਤਾ ਜਾਣ ਵਾਲਾ ਵਿਸ਼ਵਾਸ। ਸਮੇਂ ਨਾਲ ਜ਼ਿਆਦਾਤਰ ਤਿਉਹਾਰ ਮਨਾਉਣ ਦਾ ਢੰਗ ਬਦਲ ਚੁੱਕਿਆ ਹੈ ਪਰ ਰੱਖੜੀ ਦਾ ਤਿਉਹਾਰ ਅੱਜ ਵੀ ਪਹਿਲਾਂ ਵਾਂਗ ਹੀ ਮਨਾਇਆ ਜਾਂਦਾ ਹੈ। ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੀ ਮਹੱਤਤਾ ਨੂੰ ਦਰਸਾਉਣ ਲਈ ਰੱਖੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ।

ਰੱਖੜੀ ਸ਼ਬਦ ਦੋ ਸ਼ਬਦਾਂ ਦੇ ਮੇਲ ਤੋਂ ਬਣਿਆ ਹੈ-ਰੱਖ+ੜੀ। ਰੱਖ ਤੋਂ ਭਾਵ ਹੈ ਸੁਰੱਖਿਆ ਅਤੇ ੜੀ ਤੋਂ ਭਾਵ ਹੈ ਕਰਨ ਵਾਲਾ। ਇਸ ਤਰ੍ਹਾਂ ਰੱਖੜੀ ਸ਼ਬਦ ਦਾ ਅਰਥ ਹੈ-ਸੁਰੱਖਿਆ ਕਰਨ ਵਾਲਾ। ਇਸ ਦਿਨ ਭੈਣਾਂ ਕੱਚੇ ਧਾਗੇ ਦੀ ਪੱਕੀ ਡੋਰ ਆਪਣੇ ਭਰਾਵਾਂ ਦੇ ਗੁੱਟ ’ਤੇ ਬੰਨ੍ਹਦੀਆਂ ਹਨ ਤੇ ਆਪਣੇ ਭਰਾਵਾਂ ਦੀ

ਲੰਮੀ ਉਮਰ ਤੇ ਖ਼ੁਸ਼ਹਾਲੀ ਦੀ ਕਾਮਨਾ ਕਰਦੀਆਂ ਹਨ। ਭਰਾ ਵੀ ਸਾਰੀ ਉਮਰ ਆਪਣੀ ਭੈਣ ਦੀ ਸੁਰੱਖਿਆ ਕਰਨ ਦਾ ਵਚਨ ਦਿੰਦੇ ਹਨ। ਰੱਖੜੀ ਬੰਨ੍ਹਣ ਤੋਂ ਬਾਅਦ ਭੈਣ ਆਪਣੇ ਭਰਾ ਦਾ ਮੂੰਹ ਮਿੱਠਾ ਕਰਵਾਉਂਦੀ ਹੈ ਤੇ ਭਰਾ ਉਸ ਨੂੰ ਨਕਦੀ ਜਾਂ ਤੋਹਫ਼ੇ ਆਦਿ ਦਿੰਦਾ ਹੈ।

ਹਰੇਕ ਤਿਉਹਾਰ ਦੇ ਪਿੱਛੇ ਕੋਈ ਨਾ ਕੋਈ ਇਤਿਹਾਸਕ ਘਟਨਾ ਜ਼ਰੂਰ ਹੁੰਦੀ ਹੈ। ਰੱਖੜੀ ਦੇ ਤਿਉਹਾਰ ਨਾਲ ਮੇਵਾੜ ਦੀ ਰਾਣੀ ਕਰਮਵਤੀ ਦੀ ਕਹਾਣੀ ਜੁੜੀ ਹੋਈ ਹੈ। ਕਰਮਵਤੀ ਨੇ ਬਹਾਦਰ ਸ਼ਾਹ ਦੇ ਹਮਲੇ ਤੋਂ ਬਚਣ ਲਈ ਮੁਗ਼ਲ ਬਾਦਸ਼ਾਹ ਹਮਾਯੂੰ ਨੂੰ ਆਪਣੀ ਤੇ ਆਪਣੇ ਰਾਜ ਦੀ ਸੁਰੱਖਿਆ ਲਈ ਰੱਖੜੀ ਭੇਜੀ ਸੀ। ਹਮਾਯੂੰ ਨੇ ਮੁਸਲਮਾਨ ਹੁੰਦਿਆਂ ਹੋਇਆਂ ਵੀ ਉਸ ਰੱਖੜੀ ਦੀ ਲਾਜ ਰੱਖੀ। ਮੁਗ਼ਲ ਬਾਦਸ਼ਾਹ ਹਮਾਯੂੰ ਨੇ ਬਹਾਦਰ ਸ਼ਾਹ ਵਿਰੁੱਧ ਯੁੱਧ ਕਰ ਕੇ ਰਾਣੀ ਕਰਮਵਤੀ ਅਤੇ ਉਸ ਦੇ ਰਾਜ ਦੀ ਰੱਖਿਆ ਕੀਤੀ ਸੀ।

ਭਰਾ-ਭੈਣ ਦੇ ਪਵਿੱਤਰ ਰਿਸ਼ਤੇ ’ਚ ਮਿਠਾਸ ਤੇ ਪਿਆਰ ਬਣਾਈ ਰੱਖਣ ਲਈ ਜ਼ਰੂਰੀ ਹੈ ਕਿ ਇਕ-ਦੂਸਰੇ ਦਾ ਆਦਰ ਕਰੋ। ਦੂਸਰੇ ਦੇ ਰੰਗ-ਰੂਪ, ਗੁਣਾਂ-ਔਗੁਣਾਂ, ਕਮਜ਼ੋਰੀ ਜਾਂ ਉਸ ਦੀ ਅਸਫਲਤਾ ਦਾ ਮਜ਼ਾਕ ਨਾ ਬਣਾਓ ਸਗੋਂ ਉਸ ਅਸਫਲਤਾ ਦਾ ਮਿਲ ਕੇ ਸਾਹਮਣਾ ਕਰੋ ਤਾਂ ਜੋ ਉਹ ਸਫਲਤਾ ਦੀਆਂ ਮੰਜ਼ਿਲਾਂ ਨੂੰ ਛੂਹ ਸਕੇ। ਆਪਣੇ ਰਿਸ਼ਤੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਰੱਖੜੀ ਦੇ ਇਸ ਮੌਕੇ ’ਤੇ ਤੁਸੀਂ ਮਿਲ ਕੇ ਕੁਝ ਸੰਕਲਪ ਲਵੋ, ਤਾਂ ਜੋ ਭੈਣ-ਭਰਾ ਦੇ ਪਿਆਰ ਤੇ ਮੋਹ ਦੀਆਂ ਤੰਦਾ ਹਮੇਸ਼ਾ ਮਜ਼ਬੂਤ ਰਹਿਣ।

LEAVE A REPLY

Please enter your comment!
Please enter your name here