ਲਖਨਊ ਦੀ ਇੱਕ ਅਦਾਲਤ ਨੇ ਡਾਂਸਰ ਅਤੇ ਗਾਇਕਾ ਸਪਨਾ ਚੌਧਰੀ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਸਪਨਾ ਚੌਧਰੀ ‘ਤੇ ਇੱਕ ਸ਼ੋਅ ਨੂੰ ਰੱਦ ਕਰਨ ਅਤੇ ਦਰਸ਼ਕਾਂ ਨੂੰ ਪੈਸੇ ਵਾਪਸ ਨਾ ਕਰਨ ਦਾ ਦੋਸ਼ ਹੈ। ਇਸ ਲਈ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ਼ਾਂਤਨੂ ਤਿਆਗੀ ਨੇ ਹਰਿਆਣਵੀ ਡਾਂਸਰ ਤੇ ਗਾਇਕਾ ਸਪਨਾ ਚੌਧਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ।ਇਸਦੇ ਨਾਲ ਹੀ ਪੁਲਿਸ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੱਕ ਕਾਰਵਾਈ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਨਵੰਬਰ ਨੂੰ ਹੋਵੇਗੀ।

ਸ਼ਿਕਾਇਤ ਖਾਰਜ ਕਰਨ ਦੀ ਅਰਜ਼ੀ

ਪੁਲਿਸ ਸਪਨਾ ਚੌਧਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅਦਾਲਤ ‘ਚ ਪੇਸ਼ ਕਰੇਗੀ, ਕਿਉਂਕਿ ਅਦਾਲਤ ਨੇ ਇਸ ਮਾਮਲੇ ‘ਚ ਸਪਨਾ ‘ਤੇ ਦੋਸ਼ ਤੈਅ ਕਰਨੇ ਹਨ, ਇਸ ਲਈ ਉਸ ਦਾ ਅਦਾਲਤ ‘ਚ ਹਾਜ਼ਰ ਹੋਣਾ ਬਹੁਤ ਜ਼ਰੂਰੀ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ‘ਚ ਐੱਫ.ਆਈ.ਆਰ ਤੋਂ ਬਾਅਦ ਸਪਨਾ ਨੇ ਸ਼ਿਕਾਇਤ ਖਾਰਜ ਕਰਨ ਦੀ ਅਰਜ਼ੀ ਦਿੱਤੀ ਸੀ, ਜਿਸ ਨੂੰ ਖਾਰਿਜ ਕਰ ਦਿੱਤਾ ਗਿਆ ਸੀ।

ਸਪਨਾ ਚੌਧਰੀ ਖਿਲਾਫ ਦਰਜ ਕੀਤਾ ਗਿਆ ਇਹ ਮਾਮਲਾ ਕਰੀਬ 4 ਸਾਲ ਪੁਰਾਣਾ ਹੈ। ਦਰਅਸਲ, ਸਪਨਾ ਚੌਧਰੀ ਖਿਲਾਫ 14 ਅਕਤੂਬਰ 2018 ਨੂੰ ਆਸ਼ਿਆਨਾ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਿੱਤੀ ਗਈ ਸੀ। ਦੋਸ਼ ਸੀ ਕਿ 13 ਅਕਤੂਬਰ ਨੂੰ ਲਖਨਊ ਦੇ ਸਮ੍ਰਿਤੀ ਉਪਵਨ ‘ਚ ਦੁਪਹਿਰ 3 ਵਜੇ ਤੋਂ ਰਾਤ 10 ਵਜੇ ਤੱਕ ਸ਼ੋਅ ਦਾ ਆਯੋਜਨ ਕੀਤਾ ਗਿਆ ਸੀ ਪਰ ਸਪਨਾ ਸ਼ੋਅ ‘ਚ ਨਹੀਂ ਪਹੁੰਚੀ।

ਇਸ ਮਾਮਲੇ ‘ਚ ਸਪਨਾ ਚੌਧਰੀ ਤੋਂ ਇਲਾਵਾ ਪ੍ਰੋਗਰਾਮ ਦੇ ਆਯੋਜਕ ਜੁਨੈਦ ਅਹਿਮਦ, ਨਵੀਨ ਸ਼ਰਮਾ, ਇਵਾਦ ਅਲੀ, ਅਮਿਤ ਪਾਂਡੇ ਅਤੇ ਰਤਨਾਕਰ ਉਪਾਧਿਆਏ ਹਨ। ਦੋਸ਼ ਹੈ ਕਿ ਦਰਸ਼ਕਾਂ ਨੇ 300-300 ਰੁਪਏ ਦੇ ਕੇ ਇਸ ਪ੍ਰੋਗਰਾਮ ਦੀਆਂ ਟਿਕਟਾਂ ਖਰੀਦੀਆਂ ਸਨ। ਸਪਨਾ ਚੌਧਰੀ ਦੇ ਇਸ ਸ਼ੋਅ ਨੂੰ ਦੇਖਣ ਲਈ ਹਜ਼ਾਰਾਂ ਲੋਕ ਮੌਜੂਦ ਸਨ ਪਰ ਜਦੋਂ ਸਪਨਾ ਚੌਧਰੀ 10 ਵਜੇ ਤੱਕ ਨਹੀਂ ਆਈ ਤਾਂ ਦਰਸ਼ਕਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

LEAVE A REPLY

Please enter your comment!
Please enter your name here