ਲਖੀਮਪੁਰ ਖੀਰੀ ਮਾਮਲੇ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ

0
112

ਲਖੀਮਪੁਰ ਖੀਰੀ ਮਾਮਲੇ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ। ਇਲਾਹਾਬਾਦ ਹਾਈਕੋਰਟ ਨੇ 10 ਫਰਵਰੀ ਨੂੰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ।

ਚੀਫ਼ ਜਸਟਿਸ ਐਨਵੀ ਰਮਨਾ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਸਵੇਰੇ 10.30 ਵਜੇ ਆਪਣਾ ਫ਼ੈਸਲਾ ਸੁਣਾਏਗੀ। ਲਖੀਮਪੁਰ ਖੀਰੀ ਮਾਮਲੇ ਵਿੱਚ ਪ੍ਰਭਾਵਿਤ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੇ ਹਾਈ ਕੋਰਟ ਵੱਲੋਂ ਜ਼ਮਾਨਤ ਦੇਣ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਬੈਂਚ ਨੇ 4 ਅਪ੍ਰੈਲ ਨੂੰ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਲਖੀਮਪੁਰ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਲਈ ਐਫਆਈਆਰ ਵਿੱਚ ‘ਅਪ੍ਰਸੰਗਿਕ’ ਵੇਰਵਿਆਂ ਅਤੇ ਪੋਸਟਮਾਰਟਮ ਰਿਪੋਰਟ ‘ਤੇ ਨਿਰਭਰ ਹਾਈ ਕੋਰਟ ਦੇ ਆਦੇਸ਼ ‘ਤੇ ਇਤਰਾਜ਼ ਜਤਾਇਆ ਸੀ।

ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਦੁਸ਼ਯੰਤ ਦਵੇ ਨੇ ਦਲੀਲ ਦਿੱਤੀ ਸੀ ਕਿ ਹਾਈ ਕੋਰਟ ਨੇ ਐਸਆਈਟੀ ਦੀ ਰਿਪੋਰਟ ਅਤੇ ਚਾਰਜਸ਼ੀਟ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਸ ਨੇ ਦੋਸ਼ ਗੰਭੀਰ ਹੋਣ ਅਤੇ ਗਵਾਹਾਂ ਦੀ ਜਾਨ ਨੂੰ ਖਤਰਾ ਦੱਸਦੇ ਹੋਏ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ।

ਉਸ ਨੇ ਕਿਹਾ ਸੀ ਕਿ ਜੇਕਰ ਅਦਾਲਤ ਜ਼ਮਾਨਤ ਲਈ ਕੋਈ ਸ਼ਰਤ ਜੋੜਨਾ ਚਾਹੁੰਦੀ ਹੈ ਤਾਂ ਉਹ ਅਜਿਹਾ ਕਰ ਸਕਦੀ ਹੈ। ਪਿਛਲੇ ਸਾਲ 3 ਅਕਤੂਬਰ ਨੂੰ ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਲਖੀਮਪੁਰ ਖੇੜੀ ਦੌਰੇ ਦਾ ਕਿਸਾਨ ਵਿਰੋਧ ਕਰ ਰਹੇ ਸਨ। ਇਸ ਦੌਰਾਨ ਇੱਕ ਐਸਯੂਵੀ ਵੱਲੋਂ ਕੁਚਲਣ ਕਾਰਨ ਚਾਰ ਕਿਸਾਨਾਂ ਦੀ ਮੌਤ ਹੋ ਗਈ।

ਚਾਰ ਕਿਸਾਨਾਂ ਨੂੰ ਇੱਕ SUV ਨੇ ਕੁਚਲ ਦਿੱਤਾ ਸੀ
ਪਿਛਲੇ ਸਾਲ 3 ਅਕਤੂਬਰ ਨੂੰ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਦੌਰੇ ਦਾ ਵਿਰੋਧ ਕਰ ਰਹੇ ਕਿਸਾਨਾਂ ਵਿੱਚੋਂ ਚਾਰ ਦੀ ਇੱਕ SUV ਦੀ ਟੱਕਰ ਨਾਲ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਕੇਂਦਰੀ ਮੰਤਰੀ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦਾ ਨਾਂ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਕੇ ਜੇਲ ਭੇਜ ਦਿੱਤਾ।

LEAVE A REPLY

Please enter your comment!
Please enter your name here