ਲਖੀਮਪੁਰ ਘਟਨਾ : ਪੰਜਾਬ ਦੇ CM ਚਰਨਜੀਤ ਸਿੰਘ ਚੰਨੀ ਅੱਜ ਅਮਿਤ ਸ਼ਾਹ ਨਾਲ ਕਰ ਸਕਦੇ ਹਨ ਮੁਲਾਕਾਤ

0
60

ਲਖੀਮਪੁਰ ‘ਚ ਇੱਕ ਮੰਦਭਾਗੀ ਘਟਨਾ ਵਾਪਰੀ ਸੀ। ਜਿਸ ‘ਚ ਕਈ ਕਿਸਾਨਾਂ ਦੀ ਮੌਤ ਹੋ ਗਈ ਤੇ ਇਹ ਮਾਮਲਾ ਕਾਫੀ ਗਰਮਾ ਗਿਆ ਹੈ। ਇਸ ਘਟਨਾ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਲਈ ਵੱਖ-ਵੱਖ ਰਾਜੀਨੀਤਿਕ ਆਗੂਆਂ ਵੱਲੋਂ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਸ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਖੀਮਪੁਰ ਘਟਨਾ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਮੁਲਾਕਾਤ ਕੀਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਅਤੇ ਅਮਿਤ ਸ਼ਾਹ ਵਿਚਕਾਰ ਸ਼ਾਮ 6 ਵਜੇ ਦੇ ਕਰੀਬ ਮੁਲਾਕਾਤ ਹੋ ਸਕਦੀ ਹੈ।

ਲਖੀਮਪੁਰ ਘਟਨਾ ਬਾਰੇ ਚਰਨਜੀਤ ਚੰਨੀ ਵੱਲੋਂ ਬੀਤੇ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਹ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਹਾਲ ਹੀ ‘ਚ ਵਾਪਰੀ ਹਿੰਸਕ ਘਟਨਾ ਬਾਰੇ ਪ੍ਰਧਾਨ ਮੰਤਰੀ ਦਾ ਧਿਆਨ ਦਿਵਾਉਣਾ ਚਾਹੁੰਦੇ ਹਨ, ਜਿਸ ਨੇ ਹਰੇਕ ਮਨੁੱਖ ਦੀ ਰੂਹ ਨੂੰ ਝੰਜੋੜ ਕੇ ਰੱਖ ਦਿੱਤਾ।

ਇਸ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਸੀ ਕਿ ਇਸ ਦੁਖਦਾਇਕ ਘਟਨਾ ‘ਚ ਜਾਨਾਂ ਗੁਆ ਚੁੱਕੇ ਭੋਲੇ-ਭਾਲੇ ਕਿਸਾਨਾਂ ਲਈ ਇਨਸਾਫ਼ ਛੇਤੀ ਦਿਵਾਉਣਾ ਯਕੀਨੀ ਬਣਾਇਆ ਜਾਵੇ।

LEAVE A REPLY

Please enter your comment!
Please enter your name here