ਲਖੀਮਪੁਰ ‘ਚ ਵਾਪਰੀ ਘਟਨਾ ਦੇ ਸੰਬੰਧ ‘ਚ ਅੱਜ ਮਹਾਰਾਸ਼ਟਰ ਰਹੇਗਾ ਬੰਦ

0
27

ਉੱਤਰ ਪ੍ਰਦੇਸ਼ ਦੇ ਲਖੀਮੁਪਰ ਖੀਰੀ ‘ਚ ਵਾਪਰੀ ਮੰਦਭਾਗੀ ਘਟਨਾ ‘ਚ ਮਾਰੇ ਗਏ ਕਿਸਾਨਾਂ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਤਿੰਨ ਸੱਤਾਧਾਰੀ ਦਲਾਂ (ਕਾਂਗਰਸ, ਸ਼ਿਵਸੈਨਾ ਅਤੇ ਨੈਸ਼ਨਲ ਕਾਂਗਰਸ) ਵਲੋਂ ਮਹਾਰਾਸ਼ਟਰ ’ਚ ਬੰਦ ਦੀ ਕਾਲ ਦਿੱਤੀ ਗਈ ਹੈ। ਸੱਤਾਧਾਰੀ ਗਠਜੋੜ ਮਹਾ ਵਿਕਾਸ ਸੰਘ ਨੇ ਕਿਹਾ ਕਿ ਇਹ ਵਿਖਾਉਣ ਲਈ ਬੰਦ ਦੀ ਅਪੀਲ ਕੀਤੀ ਗਈ ਹੈ ਕਿ ਸੂਬਾ ਦੇਸ਼ ਦੇ ਕਿਸਾਨਾਂ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ‘ਕਿਸਾਨ ਵਿਰੋਧੀ’ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਜਗਾਉਣਾ ਜ਼ਰੂਰੀ ਹੈ।

ਕਾਰੋਬਾਰੀ ਸੰਘ ਨੇ ਮਹਾਰਾਸ਼ਟਰ ਬੰਦ ’ਚ ਹਿੱਸਾ ਲੈ ਕੇ ਪੁਣੇ ਖੇਤੀ ਉਪਜ ਮੰਡੀ ਕਮੇਟੀ (ਏ. ਪੀ. ਐੱਮ. ਸੀ.) ਨੂੰ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਛਤਰਪਤੀ ਸ਼ਿਵਾਜੀ ਮਾਰਕੀਟ ਯਾਰਡ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਸਾਰੇ ਫ਼ਲ ਅਤੇ ਮੰਡੀਆਂ ਬਾਜ਼ਾਰ ਬੰਦ ਰਹਿਣਗੇ। ਕਾਰੋਬਾਰੀ ਸੰਘ ਨੇ ਵੀ ਸਾਰੇ ਮੈਂਬਰਾਂ ਤੋਂ ਸੋਮਵਾਰ ਨੂੰ ਆਪਣਾ ਕਾਰੋਬਾਰ ਬੰਦ ਰੱਖਣ ਦੀ ਅਪੀਲ ਕੀਤੀ ਹੈ।ਇਸੇ ਸੰਬੰਧ ‘ਚ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਮਵਾਰ ਨੂੰ ਆਪਣੀ ਖੇਤੀਬਾੜੀ ਉਪਜ ਮੰਡੀ ’ਚ ਨਾ ਲਿਆਉਣ।

ਮਹਾਰਾਸ਼ਟਰ ’ਚ ਬੰਦ ਦੌਰਾਨ ਪੁਲਿਸ ਅਧਿਕਾਰੀ ਨੇ ਕਿਹਾ ਕਿ ਗਸ਼ਤ ਤੇਜ਼ ਕਰ ਦਿੱਤੀ ਜਾਵੇਗੀ। ਪੁਲਿਸ ਅਨੁਸਾਰ ਸੂਬਾ ਰਿਜ਼ਰਵ ਪੁਲਿਸ ਫ਼ੋਰਸ ਦੀਆਂ ਤਿੰਨ ਕੰਪਨੀਆਂ, ਹੋਮ ਗਾਰਡ ਦੇ 500 ਜਵਾਨ ਅਤੇ ਸਥਾਨਕ ਹਥਿਆਰਬੰਦ ਇਕਾਈਆਂ ਦੇ 400 ਜਵਾਨਾਂ ਨੂੰ ਪਹਿਲਾਂ ਤੋਂ ਹੀ ਨਰਾਤਿਆਂ ਦੌਰਾਨ ਸੁਰੱਖਿਆ ਲਈ ਜਨਸ਼ਕਤੀ ਦੇ ਰੂਪ ਵਿਚ ਤਾਇਨਾਤ ਕੀਤਾ ਗਿਆ ਹੈ।

3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਲਖੀਮਪੁਰ ਖੀਰੀ ਘਟਨਾ ਦੇ ਸੰਬੰਧ ਵਿਚ ਸ਼ਨੀਵਾਰ ਰਾਤ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

LEAVE A REPLY

Please enter your comment!
Please enter your name here