ਲਖੀਮਪੁਰ ਮਾਮਲਾ: ਅਸ਼ੀਸ਼ ਮਿਸ਼ਰਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

0
107

ਉੱਤਰ ਪ੍ਰਦੇਸ਼ ਪੁਲਿਸ ਦੇ ਇੱਕ ਵਿਸ਼ੇਸ਼ ਜਾਂਚ ਦਸਤੇ ( ਐੱਸ.ਆਈ.ਟੀ. ) ਨੇ ਤਿੰਨ ਅਕਤੂਬਰ ਨੂੰ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੇ ਸਿਲਸਿਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਸ਼ਨੀਵਾਰ ਨੂੰ ਕਰੀਬ 12 ਘੰਟੇ ਦੀ ਪੁੱਛਗਿਛ ਤੋਂ ਬਾਅਦ ਗਿਰਫਤਾਰ ਕਰ ਲਿਆ। ਮਾਮਲੇ ਦੀ ਜਾਂਚ ਲਈ ਗਠਿਤ ਐੱਸ.ਆਈ.ਟੀ. ਦੀ ਅਗਵਾਈ ਕਰ ਰਹੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈੱਡਕੁਆਰਟਰ) ਉਪੇਂਦਰ ਅਗਰਵਾਲ ਨੇ ਸ਼ਨੀਵਾਰ ਰਾਤ ਲਗਭਗ 11 ਵਜੇ ਅਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਦੀ ਜਾਣਕਾਰੀ ਦਿੱਤੀ।

ਰਾਤ 12 ਵਜੇ ਤੱਕ ਅਸ਼ੀਸ਼ ਮਿਸ਼ਰਾ ਕੋਲੋਂ ਪੁੱਛਗਿੱਛ ਕੀਤੀ ਗਈ। ਅਗਰਵਾਲ ਨੇ ਦੱਸਿਆ ਅਸ਼ੀਸ਼ ਮਿਸ਼ਰਾ ਨੇ ਪੁਲਿਸ ਦੇ ਸਵਾਲਾਂ ਦਾ ਠੀਕ ਜਵਾਬ ਨਹੀਂ ਦਿੱਤਾ ਅਤੇ ਜਾਂਚ ਵਿੱਚ ਸਹਿਯੋਗ ਨਹੀਂ ਕੀਤਾ। ਉਹ ਠੀਕ ਗੱਲਾਂ ਨਹੀਂ ਦੱਸਣਾ ਚਾਹ ਰਹੇ, ਇਸ ਲਈ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।   ਸੂਤਰਾਂ ਨੇ ਦੱਸਿਆ ਕਿ ਅਸ਼ੀਸ਼ ਮਿਸ਼ਰਾ ਦੀ ਸ਼ਨੀਵਾਰ ਰਾਤ ਨੂੰ ਹੀ ਪੁਲਿਸ ਲਾਈਨ ਵਿੱਚ ਮੈਡੀਕਲ ਜਾਂਚ ਕਰਵਾ ਦਿੱਤੀ ਗਈ ਅਤੇ ਉਨ੍ਹਾਂ ਨੂੰ ਕੱਲ੍ਹ ਸਵੇਰੇ (ਐਤਵਾਰ) ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਹਾਲਾਂਕਿ, ਸ਼ਨੀਵਾਰ ਰਾਤ 12 ਵਜੇ ਤੱਕ ਮਿਸ਼ਰਾ ਨੂੰ ਪੁੱਛਗਿਛ ਲਈ ਰੋਕਿਆ ਗਿਆ ਹੈ। ਪੁਲਿਸ ਲਾਈਨ ਦੇ ਆਸਪਾਸ ਦੇ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਅਤੇ ਬੈਰੀਕੇਡ ਲਗਾਏ ਗਏ। ਸੂਤਰਾਂ ਨੇ ਦੱਸਿਆ ਕਿ ਮੈਡੀਕਲ ਜਾਂਚ ਤੋਂ ਬਾਅਦ ਹੁਣ ਮਿਸ਼ਰਾ ਨੂੰ ਅਗਲੇ 24 ਘੰਟੇ ਅੰਦਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਅਜੇ ਮਿਸ਼ਰਾ ਦੇ ਘਰ ਦੇ ਬਾਹਰ ਇਕੱਠੇ ਹੋਏ ਸਮਰਥਕਾਂ ਕਾਰਨ ਇਸ ਵਿੱਚ ਦੇਰ ਰਾਤ ਤੱਕ ਪੁਲਿਸ ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਨਹੀਂ ਕੀਤਾ ਕਿ ਰਾਤ ਨੂੰ ਅਸ਼ੀਸ਼ ਮਿਸ਼ਰਾ ਨੂੰ ਪੁਲਿਸ ਲਾਈਨ ਵਿੱਚ ਹੀ ਰੱਖਿਆ ਜਾਵੇਗਾ ਜਾਂ ਕਿਤੇ ਹੋਰ ਲਿਜਾਇਆ ਜਾਵੇਗਾ। ਆਪਣੇ ਪੁੱਤਰ ਦੀ ਐੱਸ.ਆਈ.ਟੀ. ਵੱਲੋਂ ਕੀਤੀ ਜਾ ਰਹੀ ਪੁੱਛਗਿਛ ਦਾ ਸਾਹਮਣਾ ਕਰਨ ਦੌਰਾਨ ਅਜੇ ਮਿਸ਼ਰਾ ਲਖੀਮਪੁਰ ਖੀਰੀ ਵਿੱਚ ਆਪਣੇ ਦਫ਼ਤਰ ਵਿੱਚ ਵਕੀਲਾਂ ਦੇ ਨਾਲ ਮੌਜੂਦ ਸਨ ਅਤੇ ਬਾਅਦ ਵਿੱਚ ਉਹ ਆਪਣੇ ਸਮਰਥਕਾਂ ਨੂੰ ਸ਼ਾਂਤ ਕਰਾਉਣ ਲਈ ਬਾਹਰ ਆਏ। ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਉਨ੍ਹਾਂ ਦੇ ਘਰ ਦੇ ਬਾਹਰ ਇਕੱਠੇ ਹੋ ਗਏ ਸਨ ਅਤੇ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਬੇਟੇ ਦੇ ਸਮਰਥਨ ਵਿੱਚ ਨਾਹਰੇ ਲਗਾ ਰਹੇ ਸਨ। ਮੰਤਰੀ ਨੇ ਸਮਰਥਕਾਂ ਨੂੰ ਦੱਸਿਆ ਕਿ ਆਸ਼ੀਸ਼ ਨਿਰਦੋਸ਼ ਹੈ ਅਤੇ ਉਹ ਬੇਦਾਗ ਸਾਬਤ ਹੋਵੇਗਾ।

ਤਿਕੁਨੀਆ ਥਾਣੇ ਵਿਚ ਦਰਜ ਹੋਈ ਸੀ ਐੱਫ.ਆਈ.ਆਰ.ਧਿਆਨਯੋਗ ਹੈ ਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮਾਮਲੇ ਵਿੱਚ ਸੂਬੇ ਦੀ ਸਰਕਾਰ ਦੀ ਕਾਰਵਾਈ ‘ਤੇ ਅਸੰਤੁਸ਼ਟੀ ਜਤਾਈ। 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੀ ਹਿੰਸਾ ਵਿੱਚ ਚਾਰ ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਦੇ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਅਤੇ ਹੋਰ ਲੋਕਾਂ ਵਿਰੁੱਧ ਹੱਤਿਆ ਸਮੇਤ ਹੋਰ  ਸੰਬੰਧਿਤ ਧਾਰਾਵਾਂ ਵਿੱਚ ਤਿਕੁਨੀਆ ਥਾਣੇ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।  ਅਸ਼ੀਸ਼ ਮਿਸ਼ਰਾ ਦਾ ਨਾਮ ਐੱਫ.ਆਈ.ਆਰ. ਵਿੱਚ ਉਨ੍ਹਾਂ ਦੋਸ਼ਾਂ ਤੋਂ ਬਾਅਦ ਆਇਆ ਕਿ ਉਹ ਉਨ੍ਹਾਂ ਵਾਹਨਾਂ ਵਿੱਚੋਂ ਇੱਕ ਵਿੱਚ ਸਵਾਰ ਸੀ, ਜਿਸ ਨੇ ਪਿਛਲੇ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ‘ਤੇ ਪ੍ਰਦਰਸ਼ਨ ਕਰ ਰਹੇ ਚਾਰ ਕਿਸਾਨਾਂ ਨੂੰ ਦਰੜ ਦਿੱਤਾ ਸੀ। ਅਸ਼ੀਸ਼ ਮਿਸ਼ਰਾ ਦੁਪਹਿਰ ਲਗਭਗ 11 ਵਜੇ ਐੱਸ.ਆਈ. ਟੀ. ਦੇ ਸਾਹਮਣੇ ਪੇਸ਼ ਹੋਏ। ਅਸ਼ੀਸ਼ ਨੂੰ ਸ਼ੁੱਕਰਵਾਰ ਨੂੰ ਪੁਲਿਸ ਨੇ ਦੂਜਾ ਨੋਟਿਸ ਜਾਰੀ ਕਰ ਕੇ ਪੁੱਛਗਿਛ ਲਈ ਸ਼ਨੀਵਾਰ ਦੁਪਹਿਰ 11 ਵਜੇ ਤੱਕ ਪੇਸ਼ ਹੋਣ ਨੂੰ ਕਿਹਾ ਸੀ।

ਉਹ ਸ਼ੁੱਕਰਵਾਰ ਨੂੰ ਲਖੀਮਪੁਰ ਖੀਰੀ ਵਿੱਚ ਪੁਲਿਸ ਸਾਹਮਣੇ ਪੇਸ਼ ਨਹੀਂ ਹੋਏ ਸਨ। ਯੂ.ਪੀ. ਪੁਲਿਸ ਵਲੋਂ ਦੋ ਵਾਰ ਅਸ਼ੀਸ਼ ਮਿਸ਼ਰਾ ਦੇ ਘਰ ਦੇ ਬਾਹਰ ਚਿਪਕਾਇਆ ਨੋਟਿਸ ਇਸ ਲਈ ਉਨ੍ਹਾਂ ਦੇ ਘਰ ਦੇ ਬਾਹਰ ਦੂਜਾ ਨੋਟਿਸ ਚਿਪਕਾਇਆ ਗਿਆ ਸੀ। ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤੀਕੁਨਿਆ ਥਾਣੇ ਵਿੱਚ ਬਹਿਰਾਈਚ ਜ਼ਿਲ੍ਹੇ ਦੇ ਵਾਸੀ ਜਗਜੀਤ ਸਿੰਘ ਵਲੋਂ ਸੋਮਵਾਰ ਨੂੰ ਦਰਜ ਕਰਾਈ ਗਈ ਐੱਫ.ਆਈ.ਆਰ. ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਉਰਫ ਮੋਨੂ ‘ਤੇ 15-20 ਅਣਪਛਾਤੇ ਲੋਕਾਂ ਦੇ ਨਾਲ ਕਿਸਾਨਾਂ ‘ਤੇ ਜੀਪ ਚੜ੍ਹਾਉਣ ਅਤੇ ਗੋਲੀ ਚਲਾਉਣ ਦਾ ਇਲਜ਼ਾਮ ਲਗਾਇਆ ਗਿਆ ਹੈ।

ਜਗਜੀਤ ਸਿੰਘ ਦੀ ਤਹਰੀਰ ‘ਤੇ ਸੋਮਵਾਰ ਨੂੰ ਤੀਕੁਨਿਆ ਥਾਣੇ ਵਿੱਚ ਅਸ਼ੀਸ਼ ਮਿਸ਼ਰਾ ਉਰਫ ਮੋਨੂ ਅਤੇ 15-20 ਅਣਪਛਾਤੇ ਲੋਕਾਂ ਖਿਲਾਫ ਭਾਰਤੀ ਸਜ਼ਾ ਜ਼ਾਫਤਾ ਦੀ ਧਾਰਾ 147 (ਹੁੜਦੰਗ ), 148 (ਮਾਰੂ ਹਥਿਆਰਾਂ ਦੀ ਵਰਤੋਂ ), 149 (ਭੀੜ ਹਿੰਸਾ), 279 (ਜਨਤਕ ਥਾਂ ਤੋਂ ਵਾਹਾਂ ਰਾਹੀਂ ਮਨੁੱਖੀ ਜੀਵਨ ਲਈ ਸੰਕਟ ਪੈਦਾ ਕਰਨਾ), 338 (ਦੂਸਰਿਆਂ ਦੇ ਜੀਵਨ ਲਈ ਸੰਕਟ ਪੈਦਾ ਕਰਨਾ), 304ਏ (ਕਿਸੇ ਦੀ ਅਸਾਵਧਾਨੀ ਨਾਲ ਕਿਸੇ ਦੀ ਮੌਤ ਹੋਣਾ), 302 (ਹੱਤਿਆ) ਅਤੇ 120ਬੀ (ਸਾਜਿਸ਼) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉੱਥੇ ਹੀ ਕਾਂਗਰਸ ਦੀ ਪੰਜਾਬ ਇਕਾਈ ਦੇ ਉੱਤਮ ਨੇਤਾ ਨਵਜੋਤ ਸਿੰਘ ਸਿੱਧੂ ਨੇ ਮੰਤਰੀ ਦੇ ਪੁੱਤਰ ਦੀ ਪੁੱਛਗਿਛ ਲਈ ਪੇਸ਼ ਹੋਣ ਤੋਂ ਬਾਅਦ ਆਪਣਾ ਮੌਨ ਵਰਤ ਸ਼ਨੀਵਾਰ ਨੂੰ ਖ਼ਤਮ ਕਰ ਦਿੱਤਾ।

LEAVE A REPLY

Please enter your comment!
Please enter your name here