ਉੱਤਰ ਪ੍ਰਦੇਸ਼ ਦੇ ਨਾਲ -ਨਾਲ ਲਖੀਮਪੁਰ ਹਿੰਸਾ ਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਇਸ ਦੇ ਨਾਲ ਹੀ ਲਖੀਮਪੁਰ ਖੇੜੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਭਲਕੇ ਦੁਪਹਿਰ 12 ਵਜੇ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਬੁਲਾਈ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਆਪਣੇ ਜਲੰਧਰ ਦੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ। ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਡਾ: ਦਲਜੀਤ ਚੀਮਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
In view of the Lakhimpur Khiri incidents the SAD has convened an emergency meeting of core committee tomorrow October 5 at 12 o’clock in Chandigarh. Meanwhile S Sukhbir S Badal has postponed tomorrow’s Jalandhar programs.
— Dr Daljit S Cheema (@drcheemasad) October 4, 2021
ਐਤਵਾਰ ਨੂੰ ਲਖੀਮਪੁਰ ਖੇੜੀ ਦੇ ਟਿਕੁਨੀਆ ਇਲਾਕੇ ਵਿੱਚ ਹਿੰਸਕ ਝੜਪ ਹੋਈ ਸੀ, ਜਿਸ ਵਿੱਚ 4 ਕਿਸਾਨ ਮਾਰੇ ਗਏ ਸਨ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਨੇ ਉਨ੍ਹਾਂ ਕਿਸਾਨਾਂ ‘ਤੇ ਕਾਰ ਚੜ੍ਹਾਈ ਸੀ। ਇਸ ਤੋਂ ਬਾਅਦ ਮਾਹੌਲ ਵਿਗੜ ਗਿਆ ਅਤੇ 4 ਭਾਜਪਾ ਵਰਕਰ ਵੀ ਮਾਰੇ ਗਏ। ਹਿੰਸਾ ਤੋਂ ਬਾਅਦ, ਪੂਰਾ ਯੂਪੀ ਇੱਕ ਰਾਜਨੀਤਿਕ ਅਖਾੜਾ ਬਣਿਆ ਹੋਇਆ ਹੈ।