ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਯੂਪੀ ਸਰਕਾਰ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਨੇ ਅਪਰਾਧਾਂ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ।
ਇਨ੍ਹਾਂ ਹਾਕਮ ਲੋਕਾਂ ਨੇ ਆਮ ਲੋਕਾਂ ਨੂੰ ਕੀੜੇ- ਮਕੌੜੇ ਸਮਝ ਰੱਖਿਆ ਹੈ। ਪਹਿਲਾਂ ਸਰਕਾਰ ਨੇ ਦਿੱਲੀ ਨੂੰ ਜਾਣ ਵਾਲੀਆਂ ਸੜਕਾਂ ਨੂੰ ਤੋੜਿਆ, ਸੜਕਾਂ ‘ਤੇ ਕਿੱਲ੍ਹ ਲਗਾਏ ਅਤੇ ਹੁਣ ਆਪਣੀਆਂ ਗੱਡੀਆਂ ਨਾਲ ਕਿਸਾਨਾਂ ਨੂੰ ਕੁਚਲ ਰਹੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਲਖੀਮਪੁਰ ਦਾ ਸਾਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ।
ਇੰਟਰਨੈਟ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ। ਪਰਿਵਾਰ ਨੂੰ ਮ੍ਰਿਤਕਾਂ ਨੂੰ ਮਿਲਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ ਹੈ। ਸਰਕਾਰ ਨੇ ਅਪਰਾਧਾਂ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਕਿਸਾਨਾਂ ਨੂੰ ਕੁਚਲਿਆ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਹੈ। ਦੋਸ਼ੀਆਂ ਖਿਲਾਫ ਧਾਰਾ 302 ਦੇ ਤਹਿਤ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।