ਲੁਧਿਆਣਾ ‘ਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਝੁੱਗੀਆਂ ਵਿਚ ਅੱਗ ਲੱਗਣ ਨਾਲ ਇੱਕੋ ਪਰਿਵਾਰ ਦੇ 7 ਜੀਅ ਜਿਉਂਦੇ ਸੜ ਗਏ। ਮਰਨ ਵਾਲਿਆਂ ਵਿਚ ਇਕ ਪਤੀ ਪਤਨੀ ਤੇ ਉਹਨਾਂ ਦੇ ਬੱਚੇ ਸ਼ਾਮਲ ਹਨ। ਮਰਨ ਵਾਲੇ ਬਿਹਾਰ ਦੇ ਦੱਸੇ ਜਾ ਰਹੇ ਹਨ। ਅੱਗ ਰਾਤ ਡੇਢ ਵਜੇ ਦੇ ਕਰੀਬ ਲੱਗੀ।
ਘਟਨਾ ਦੀ ਸੂਚਨਾ ਮਿਲਣ ‘ਤੇ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਟੀਮ, ਡੀਸੀ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਮੌਕੇ ‘ਤੇ ਪਹੁੰਚ ਗਏ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਫੋਰੈਂਸਿਕ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਅਜੇ ਤੱਕ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ ਕੋਈ ਮੁਆਵਜ਼ਾ ਰਾਸ਼ੀ ਨਹੀਂ ਦਿੱਤੀ ਗਈ ਹੈ।