ਲੁਧਿਆਣਾ ‘ਚ ਹੋਈ ਗੋਲੀਬਾਰੀ, 2 ਵਿਅਕਤੀ ਹੋਏ ਜ਼ਖ਼ਮੀ

0
81

ਲੁਧਿਆਣਾ ‘ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਟਿੱਬਾ ਰੋਡ ਤੇ ਬੀਤੀ ਦੇਰ ਰਾਤ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਗੋਲੀਬਾਰੀ ਕੀਤੀ ਗਈ ਅਤੇ ਇਲਾਕਾ ਵਾਸੀ ਸਹਿਮ ਗਏ।  ਮਾਮਲਾ ਉਦੋਂ ਸੁਰਖੀਆਂ ਵਿੱਚ ਆਇਆ ਜਦੋਂ ਗੱਡੀਆਂ ਦੀ ਭੰਨਤੋੜ ਹੋਣ ਤੋਂ ਬਾਅਦ ਇਲਾਕਾ ਵਾਸੀ ਇਕੱਠੇ ਹੋਏ ਅਤੇ ਪੁਲਿਸ ਨੂੰ ਫੋਨ ਕਰਨ ਲੱਗੇ ਜਿਸ ਤੋਂ ਬਾਅਦ ਮੁਲਜ਼ਮਾਂ ਨੇ ਇਲਾਕਾ ਵਾਸੀਆਂ ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਲੋਕਾਂ ਦੇ ਦੱਸਣ ਮੁਤਾਬਕ ਲਗਾਤਾਰ ਗੋਲੀਬਾਰੀ ਹੋਈ ਹੈ ਜਦੋਂ ਕਿ ਮੌਕੇ ‘ਤੇ ਪਹੁੰਚੇ ਪੁਲਿਸ ਅਫ਼ਸਰਾਂ ਨੇ ਕਿਹਾ ਕਿ ਚਾਰ ਰਾਊਂਡ ਫਾਇਰਿੰਗ ਹੋਈ ਹੈ, ਜੋ ਕਿ ਇਕ ਵੱਡਾ ਅਪਰਾਧ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਇਲਾਕਾ ਵਾਸੀਆਂ ਨੇ ਕਿਹਾ ਕਿ ਇਹ ਸ਼ਰ੍ਹੇਆਮ ਗੁੰਡਾਗਰਦੀ ਦਾ ਨੰਗਾ ਨਾਚ ਹੈ, ਕਿਉਂਕਿ ਕੁਝ ਗੁੰਡਾ ਅਨਸਰ ਜਿਨ੍ਹਾਂ ਦੀ ਗੈਂਗਸਟਰਾਂ ਨਾਲ ਸਬੰਧ ਨਹੀਂ ਅਤੇ ਉਹ ਖੁਦ ਵੀ ਇਲਾਕੇ ਦੇ ਵਿੱਚ ਗੈਂਗਸਟਰ ਹਨ। ਉਨ੍ਹਾਂ ਨੇ ਹੰਗਾਮਾ ਮਚਾਇਆ ਹੋਇਆ ਹੈ। ਪੂਰਾ ਸਹਿਮ ਦਾ ਮਾਹੌਲ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਜਦੋਂ ਗੱਡੀਆਂ ਦੀ ਭੰਨਤੋੜ ਹੋਈ ਤਾਂ ਉਹ ਬਾਹਰ ਆਏ ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਪੁਲਿਸ ਨੂੰ ਮੌਕੇ ‘ਤੇ ਬੁਲਾਉਣਾ ਚਾਹੀਦਾ ਹੈ। ਇਲਾਕਾ ਵਾਸੀਆਂ ਨੇ ਕਿਹਾ ਕਿ ਪੁਲਿਸ ਵੀ ਅੱਧੇ ਘੰਟੇ ਬਾਅਦ ਪਹੁੰਚੀ ਪਰ ਇਸ ਤੋਂ ਪਹਿਲਾਂ ਹੀ ਗੈਂਗਸਟਰਾਂ ਵੱਲੋਂ ਸਿੱਧਾ ਇਲਾਕਾ ਵਾਸੀਆਂ ਤੇ ਫਾਇਰ ਕੀਤੇ ਗਏ ਦੋ ਲੋਕ ਜ਼ਖਮੀ ਵੀ ਹੋ ਗਏ।

ਜਾਣਕਾਰੀ ਅਨੁਸਾਰ ਦੇਰ ਰਾਤ ਹੀ ਮੌਕੇ ‘ਤੇ ਲੁਧਿਆਣਾ ਦੇ ਜੁਆਇੰਟ ਕਮਿਸ਼ਨਰ ਰਵਚਰਨ ਬਰਾੜ ਵੀ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਚਾਰ ਰਾਊਂਡ ਫਾਇਰਿੰਗ ਹੋਈ ਹੈ ਅਤੇ ਦੋ ਲੋਕ ਇਸ ਦੌਰਾਨ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਇਲਾਕਾ ਵਾਸੀਆਂ ਨੂੰ ਪੂਰਾ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੋਲੀਆਂ ਕਿਸ ਨੇ ਚਲਾਈਆਂ ਕਿਉਂ ਚਲਾਈਆਂ ਤੇ ਪੂਰੀ ਜਾਂਚ ਦਾ ਵਿਸ਼ਾ ਹੈ। ਪੁਲਿਸ ਪੂਰੀ ਤਰ੍ਹਾਂ ਇਨਵੈਸਟੀਗੇਸ਼ਨ ਕਰ ਰਹੀ ਹੈ ਅਤੇ ਸਬੂਤ ਇਕੱਠੇ ਕਰ ਰਹੀ ਹੈ।

LEAVE A REPLY

Please enter your comment!
Please enter your name here