ਲੁਧਿਆਣਾ ‘ਚ ਹੋ ਸਕਦਾ ਸੀ ਭਿਆਨਕ ਟ੍ਰੇਨ ਹਾਦਸਾ, ਨਸ਼ੇੜੀ ਰੇਲ ਪੱਟੜੀ ‘ਤੇ ਟਰੱਕ ਛੱਡ ਭੱਜਿਆ

0
32

ਲੁਧਿਆਣਾ ਰੇਲਵੇ ਸਟੇਸ਼ਨ ਤੋਂ ਕਰੀਬ 5 ਤੋਂ 7 ਕਿਲੋਮੀਟਰ ਦੂਰ ਐਸਪੀਐਸ ਹਸਪਤਾਲ ਦੇ ਸਾਹਮਣੇ ਇੱਕ ਨਸ਼ੇ ‘ਚ ਟੱਲੀ ਡਰਾਈਵਰ ਨੇ ਰੇਲ ਪਟੜੀ ‘ਤੇ ਟਰੱਕ ਚੜ੍ਹਾ ਦਿੱਤਾ। ਗਿਆਸਪੁਰਾ ਫਾਟਕ ਤੋਂ ਗਲਤ ਸਾਈਡ ‘ਤੇ ਦਾਖਲ ਹੋਣ ਤੋਂ ਬਾਅਦ ਟਰੱਕ ਕਰੀਬ ਅੱਧਾ ਘੰਟਾ 1 ਕਿਲੋਮੀਟਰ ਤੱਕ ਰੇਲਵੇ ਟਰੈਕ ‘ਤੇ ਚਲਾਇਆ।

ਇਸ ਤੋਂ ਬਾਅਦ ਉਹ ਰਣਜੀਤ ਨਗਰ ਨੇੜੇ ਪਹੁੰਚ ਕੇ ਟਰੱਕ ਨੂੰ ਛੱਡ ਕੇ ਭੱਜ ਗਿਆ।ਇਸ ਦੌਰਾਨ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਚੱਲੀ ਗੋਲਡਨ ਟੈਂਪਲ ਐਕਸਪ੍ਰੈਸ ਰੇਲਗੱਡੀ ਗਿਆਸਪੁਰਾ ਫਾਟਕ ਤੋਂ ਕੁਝ ਦੂਰੀ ‘ਤੇ ਹੀ ਸੀ ਕਿ ਕਿਸੇ ਨੇ ਰੇਲਵੇ ਲਾਈਨ ‘ਤੇ ਟਰੱਕ ਖੜ੍ਹੇ ਹੋਣ ਦੀ ਸੂਚਨਾ ਦਿੱਤੀ। ਜਦੋਂ ਤੱਕ ਇਹ ਸੂਚਨਾ ਰੇਲਵੇ ਅਧਿਕਾਰੀਆਂ ਤੱਕ ਪਹੁੰਚੀ ਉਦੋਂ ਤੱਕ ਟਰੇਨ ਟਰੱਕ ਦੇ ਕਾਫੀ ਨੇੜੇ ਆ ਚੁੱਕੀ ਸੀ। ਲੋਕੋ ਪਾਇਲਟ ਨੇ ਟਰੇਨ ਦੀ ਰਫਤਾਰ ਘੱਟ ਕਰ ਦਿੱਤੀ।

ਇਸ ਦੌਰਾਨ ਟਰੇਨ ਨੇ ਟਰੱਕ ਨੂੰ ਟੱਚ ਕਰ ਲਿਆ। ਖੁਸ਼ਕਿਸਮਤੀ ਇਹ ਰਹੀ ਕਿ ਕੋਈ ਵੱਡਾ ਹਾਦਸਾ ਨਹੀਂ ਵਾਪਰਿਆ। ਯਾਤਰੀ ਟਰੇਨ ਦੇ ਅੰਦਰੋਂ ਰੇਲਵੇ ਟਰੈਕ ‘ਤੇ ਖੜ੍ਹੇ ਟਰੱਕ ਦੀ ਵੀਡੀਓ ਵੀ ਬਣਾਉਂਦੇ ਰਹੇ।

GRP ਦੇ ਐੱਸਪੀ ਬਲਰਾਮ ਰਾਣਾ, ਐੱਸਐੱਚਓ ਜਤਿੰਦਰ ਪੁਲਸ ਫੋਰਸ ਸਮੇਤ ਤੁਰੰਤ ਘਟਨਾ ਵਾਲੀ ਥਾਂ ‘ਤੇ ਪਹੁੰਚੇ। ਰੇਲਵੇ ਅਧਿਕਾਰੀਆਂ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਰੇਲਵੇ ਮੁਲਾਜ਼ਮਾਂ ਨੇ ਮੌਕੇ ’ਤੇ ਹੀ ਹਾਈਡਰਾ ਮਸ਼ੀਨ ਅਤੇ ਕਰੇਨ ਮੰਗਵਾਈ। ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਟਰੱਕ ਨੂੰ ਰੇਲਵੇ ਟਰੈਕ ਤੋਂ ਹਟਾਇਆ ਗਿਆ।

LEAVE A REPLY

Please enter your comment!
Please enter your name here