ਲੁਧਿਆਣਾ : ਲੁਧਿਆਣਾ ਦੇ ਇੱਕ ਨੌਜਵਾਨ ਨੇ ਸੋਸ਼ਲ ਮੀਡੀਆ ’ਤੇ ਅਰੁਣਾਚਲ ਪ੍ਰਦੇਸ਼ ਨੂੰ ਦੇਸ਼ ਦੀ ਬਜਾਏ ਚਾਇਨਾ ਦਾ ਹਿੱਸਾ ਕਿਹਾ, ਜਿਸ ਤੋਂ ਬਾਅਦ ਨੌਜਵਾਨ ਘਰੋਂ ਲਾਪਤਾ ਹੋ ਗਿਆ। ਜਾਣਕਾਰੀ ਅਨੁਸਾਰ ਯੂ-ਟਿਊਬ ’ਤੇ ਐਤਵਾਰ ਨੂੰ ਇੱਕ ਨੌਜਵਾਨ ਨੇ ਵੀਡੀਓ ਅਪਲੋਡ ਕੀਤੀ। ਵੀਡੀਓ ’ਚ ਉਸ ਨੇ ਆਪਣੇ ਫਾਲੋਅਰਜ਼ ਨੂੰ ਦੱਸਿਆ ਕਿ ਭਾਰਤ ਦੇ ਨਕਸ਼ੇ ਵਿਚ ਅਰੁਣਾਚਲ ਪ੍ਰਦੇਸ਼ ਕਿਤੇ ਨਜ਼ਰ ਨਹੀਂ ਆ ਰਿਹਾ।
ਉਸ ਦੇ ਨੇੜੇ ਦਾ ਇਲਾਕਾ ਚਾਇਨਾ ਦਾ ਹੈ, ਜਿਸ ਨੂੰ ਦੇਖ ਕੇ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਉਹ ਚਾਇਨਾ ਦਾ ਹੀ ਹਿੱਸਾ ਹੈ। ਇਸ ਤੋਂ ਬਾਅਦ ਸੋਮਵਾਰ ਨੂੰ ਨੌਜਵਾਨ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਗਲਤੀ ਮੰਨਣ ਤੋਂ ਬਾਅਦ ਸੋਮਵਾਰ ਨੂੰ ਨੌਜਵਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਦੇ ਚੈਨਲ ’ਤੇ ਆ ਕੇ ਗਲਤੀ ਲਈ ਮੁਆਫ਼ੀ ਮੰਗੀ।
ਕੁੱਝ ਸਮੇਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ 3 ਨੌਜਵਾਨ ਉਨ੍ਹਾਂ ਦੇ ਘਰ ਆਏ, ਜਿਨ੍ਹਾਂ ਨੇ ਖ਼ੁਦ ਨੂੰ ਪੁਲਿਸ ਮੁਲਾਜ਼ਮ ਦੱਸਿਆ ਅਤੇ ਪੁੱਤਰ ਨੂੰ ਆਪਣੇ ਨਾਲ ਲੈ ਚਲੇ ਗਏ। ਪੁਲਿਸ ਵੱਲੋਂ ਲੈ ਕੇ ਜਾਣ ਦੀ ਕਿਸੇ ਨੇ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ।