ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਵੱਡਾ ਧਮਾਕਾ ਹੋ ਗਿਆ ਹੈ। ਇਸ ਦੇ ਨਾਲ ਕੋਰਟ ਕੰਪਲੈਕਸ ਦੇ ਬਾਹਰ ਲੋਕਾਂ ਦੀ ਹਫੜਾ-ਦਫੜੀ ਮੱਚ ਗਈ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ ਪਰ ਇਸ ਦੀ ਅਜੇ ਕੋਈ ਵੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਸ ਹਾਦਸੇ ਦੀਆਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਨ੍ਹਾਂ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਇਸ ਹਾਦਸੇ ਨਾਲ ਉਸ ਸਥਾਨ ਦੀਆਂ ਕੰਧਾਂ ਤੱਕ ਢਹਿ ਗਈਆਂ ਹਨ।
CM ਚਰਨਜੀਤ ਚੰਨੀ ਦੀ ਕਿਸਾਨ ਯੂਨੀਅਨ ਨਾਲ ਮੀਟਿੰਗ ਵੇਖੋ Live ਤਸਵੀਰਾਂ
ਇਹ ਵੀ ਪਤਾ ਲੱਗਾ ਹੈ ਕਿ ਇਹ ਧਮਾਕਾ ਕਚਹਿਰੀ ਦੀ ਤੀਜੀ ਮੰਜ਼ਿਲ ‘ਤੇ ਹੋਇਆ ਹੈ ਅਤੇ ਇਸ ਦੌਰਾਨ ਇੱਕ ਔਰਤ ਜ਼ਖਮੀ ਹੋ ਗਈ ਹੈ। ਫਿਲਹਾਲ ਖ਼ਬਰ ਲਿਖੇ ਜਾਣ ਤੱਕ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਇਸ ਦੀ ਛਾਣਬੀਣ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਇਸ ਘਟਨਾ ਵਾਲੇ ਸਥਾਨ ‘ਤੇ ਪੁੱਜਣਗੇ। ਉਨ੍ਹਾਂ ਨੇ ਕਿਹਾ ਕਿ ਚੋਣਾਂ ਨੇੜੇ ਆਉਂਦੇ ਹੀ ਸਾਜਿਸ਼ਾਂ ਸ਼ੁਰੂ ਹੋ ਗਈਆਂ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਲਾਅ ਐਂਡ ਆਰਡਰ ਦੀ ਹਾਲਤ ਖਰਾਬ ਹੋ ਗਈ ਹੈ।