ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲਖੀਮਪੁਰ ਹਿੰਸਾ ਮਾਮਲੇ ‘ਚ ਇਨਸਾਫ ਦੀ ਮੰਗ ਕਰਦੇ ਹੋਏ ਇੱਕ ਵਾਰ ਫਿਰ ਤੋਂ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਨੇ ਲੋਕ ਸਭਾ ਵਿੱਚ ਇਸ ਮੁੱਦੇ ‘ਤੇ ਗੱਲ ਕਰਦੇ ਹੋਏ ਕਿਹਾ ਕਿ ਮੰਤਰੀ ਅਜੈ ਮਿਸ਼ਰਾ ਇੱਕ ਅਪਰਾਧੀ ਹੈ ਅਤੇ ਉਸ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਅਜੈ ਮਿਸ਼ਰਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸੰਸਦ ਦੇ ਨਾਲ-ਨਾਲ ਯੂਪੀ ਵਿਧਾਨ ਸਭਾ ਵਿੱਚ ਵੀ ਭਾਰੀ ਹੰਗਾਮਾ ਹੋ ਰਿਹਾ ਹੈ।
ਡੇਅਰੀ ਫਾਰਮਿੰਗ ਬਾਰੇ ਦਲਜੀਤ ਸਦਰਪੁਰਾ ਤੋਂ ਸੁਣੋ ਹੈਰਾਨ ਕਰ ਦੇਣ ਵਾਲੀਆਂ ਗੱਲਾਂ
ਇਸ ਘਟਨਾ ਦਾ ਪਿਛੋਕੜ ਇਹ ਹੈ ਕਿ 3 ਅਕਤੂਬਰ ਨੂੰ ਲਖੀਮਪੁਰ ਖੇੜੀ ਦੇ ਟਿਕੁਨੀਆ ਵਿੱਚ 4 ਕਿਸਾਨਾਂ ਨੂੰ ਇੱਕ ਕਾਰ ਨੇ ਕੁਚਲ ਦਿੱਤਾ ਸੀ। ਕਿਸਾਨਾਂ ਨੇ ਦੋਸ਼ ਲਾਇਆ ਸੀ ਕਿ ਐਸਯੂਵੀ ਕਾਰ ਅਜੇ ਮਿਸ਼ਰਾ ਟੈਨੀ ਦੀ ਸੀ ਅਤੇ ਉਸ ਦਾ ਪੁੱਤਰ ਆਸ਼ੀਸ਼ ਮਿਸ਼ਰਾ ਇਸ ਵਿੱਚ ਸਵਾਰ ਸੀ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਲਈ ਗਠਿਤ ਐਸ.ਆਈ.ਟੀ ਨੇ ਵੀ ਮੰਨਿਆ ਹੈ ਕਿ ਕਿਸਾਨਾਂ ਨੂੰ ਵਾਹਨ ਨਾਲ ਕੁਚਲਣ ਦੀ ਪੂਰੀ ਘਟਨਾ ਸੋਚੀ ਸਮਝੀ ਸਾਜ਼ਿਸ਼ ਸੀ। ਐਸਆਈਟੀ ਨੇ ਦੋਸ਼ੀਆਂ ‘ਤੇ ਲਗਾਈਆਂ ਧਾਰਾਵਾਂ ਨੂੰ ਬਦਲ ਦਿੱਤਾ ਹੈ। ਹੁਣ ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਨੂੰ ਕਤਲ ਕੇਸ ਦਾ ਸਾਹਮਣਾ ਕਰਨਾ ਪਵੇਗਾ।