ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਹੋਈ ਮੁਲਤਵੀ

0
139

ਸੰਸਦ ਦਾ ਸਰਦ ਰੁੱਤ ਸੈਸ਼ਨ ਦਾ ਅੱਜ ਆਗਾਜ਼ ਹੋ ਗਿਆ ਹੈ। ਇਹ ਸਰਦ ਰੁੱਤ ਸੈਸ਼ਨ 23 ਦਸੰਬਰ ਤੱਕ ਚੱਲੇਗਾ। ਸੰਸਦ ਸੈਸ਼ਨ ਦੇ ਪਹਿਲੇ ਦਿਨ ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਹੰਗਾਮਾ ਕਰ ਦਿੱਤਾ। ਇਸ ’ਤੇ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਪੂਰਾ ਦੇਸ਼ ਚਾਹੁੰਦਾ ਹੈ ਕਿ ਸੰਸਦ ਚੱਲੇ, ਇਸ ਲਈ ਸ਼ਾਂਤੀ ਬਣਾ ਕੇ ਰੱਖੀ ਜਾਵੇ ਪਰ ਸੰਸਦ ਮੈਂਬਰਾਂ ਵੱਲੋਂ ਹੰਗਾਮਾ ਸ਼ੁਰੂ ਹੋ ਗਿਆ। ਜਿਸ ਕਾਰਨ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here