ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਮਾਨ ਸਰਕਾਰ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ‘ਚ ਬਾਹਰ ਕਰ ਦਿੱਤਾ ਹੈ। ਵਿਜੇ ਸਿੰਗਲਾ ‘ਤੇ 1% ਕਮਿਸ਼ਨ ਲੈਣ ਦੇ ਦੋਸ਼ ਲੱਗੇ ਹਨ। ਜਿਸ ਕਾਰਨ ਉਨ੍ਹਾਂ ਨੂੰ ਕੈਬਨਿਟ ‘ਚੋਂ ਬਾਹਰ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਵਿਜੇ ਸਿੰਗਲਾ ਨੂੰ ਕੈਬਨਿਟ ‘ਚੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਕੈਬਨਿਟ ‘ਚੋਂ ਬਾਹਰ ਕਰ ਰਿਹਾ ਹਾਂ,ਕਿਉਂਕਿ ਉਨ੍ਹਾਂ ਨੇ ਆਪਣੇ ਵਿਭਾਗ ‘ਚ ਘਪਲੇ ਕੀਤੇ ਹਨ। ਉਨ੍ਹਾਂ ਨੇ ਆਪਣਾ ਗੁਨਾਹ ਵੀ ਕਬੂਲ ਕੀਤਾ ਹੈ।
ਆਮ ਆਦਮੀ ਪਾਰਟੀ ਇੱਕ ਇਮਾਨਦਾਰ ਸਿਸਟਮ ਕਾਇਮ ਕਰਨ ਲਈ ਪੈਦਾ ਹੋਈ ਹੈ…@ArvindKejriwal ਜੀ ਨੇ ਹਮੇਸ਼ਾ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਾਂਗੇ ਭਾਵੇਂ ਕੋਈ ਆਪਣਾ ਹੋਵੇ ਜਾਂ ਬੇਗਾਨਾ।
ਸਿਹਤ ਮੰਤਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਸਬੂਤ ਮਿਲਣ ‘ਤੇ ਤੁਰੰਤ ਬਰਖਾਸਤ ਕੀਤਾ..ਨਾਲ ਹੀ FIR ਦੇ ਆਦੇਸ਼ ਦਿੱਤੇ pic.twitter.com/Wkc5NUlW1v
— Bhagwant Mann (@BhagwantMann) May 24, 2022
ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਜੇ ਸਿੰਗਲਾ ਖਿਲਾਫ ਐੱਫ.ਆਈ.ਆਰ ਦਰਜ ਕਰਨ ਦੇ ਆਦੇਸ਼ ਦਿੱਤੇ। ਜਿਸਤੋਂ ਬਾਅਦ ਪੰਜਾਬ ਪੁਲਿਸ ਨੇ ਐਕਸ਼ਨ ਲੈਂਦੇ ਹੋਏ ਵਿਜੇ ਸਿੰਗਲਾ ਖਿਲਾਫ ਐੱਫ.ਆਈ.ਆਰ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।